ਅਕਾਲੀ ਕੌਂਸਲਰ ਦੇ ਕਤਲ ਮਾਮਲੇ ''ਚ ਪੁਲਸ ਹੱਥ ਲੱਗੀ ਵੱਡੀ ਸਫਲਤਾ! ਮੁਲਜ਼ਮਾਂ ਦੀ ਜਾਰੀ ਕੀਤੀ ਪਛਾਣ
Sunday, May 25, 2025 - 08:48 PM (IST)

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਮੌਜੂਦਾ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪੁਲਸ ਹੱਥ ਵੱਡੀ ਸਫਲਤਾ ਲੱਗੀ ਹੈ। ਅੰਮ੍ਰਿਤਸਰ ਪੁਲਸ ਨੇ ਇਸ ਦੌਰਾਨ ਤਿੰਨ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ।
ਇਸ ਦੌਰਾਨ ਪੁਲਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰਜਿੰਦਰ ਸਿੰਘ ਕਤਲ ਮਾਮਲੇ ਵਿਚ ਤਿੰਨ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਇਸ ਦੌਰਾਨ ਅਮਿਤ, ਗੋਪੀ ਤੇ ਕਰਨ ਕੀੜਾ ਨਾਂ ਦੇ ਤਿੰਨ ਜਣਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਤਿੰਨਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ। ਵਾਰਦਾਤ ਦੌਰਾਨ ਵਰਤੇ ਗਏ ਮੋਟਰਸਾਈਕਲ ਦੀ ਵੀ ਪਛਾਣ ਕਰ ਲਈ ਗਈ ਹੈ। ਇਸ ਤੋਂ ਇਲਾਵਾ ਕ੍ਰਿਸ਼ਣ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਦੋ ਪਿਸਤੌਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਅੰਮ੍ਰਿਤਸਰ ਪੁਲਸ ਵੱਲੋਂ ਦੋਵਾਂ ਸ਼ੂਟਰਾਂ ਤੋਂ ਪੁੱਛਗਿੱਛ ਜਾਰੀ ਹੈ।
ਦੱਸ ਦਈਏ ਕਿ ਹਰਜਿੰਦਰ ਸਿੰਘ ਅੱਜ ਜੰਡਿਆਲਾ ਤੋਂ ਇੱਕ ਪਰਿਵਾਰਕ ਸਮਾਗਮ ਲਈ ਅੰਮ੍ਰਿਤਸਰ ਆਇਆ ਸੀ। ਜਿੱਥੇ ਮੋਟਰਸਾਈਕਲ 'ਤੇ ਆਏ ਦੋ ਹਮਲਾਵਰਾਂ ਨੇ ਤਾਬੜ-ਤੋੜ ਗੋਲੀਆਂ ਚਲਾਈਆਂ। ਕੌਂਸਲਰ ਦੇ 3 ਤੋਂ 4 ਗੋਲੀਆਂ ਵੱਜੀਆਂ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਅਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e