ਬਰਨਾਲਾ : ਪੁਲਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ (ਵੀਡੀਓ)

05/24/2017 5:00:30 PM

ਬਰਨਾਲਾ : ਬਰਨਾਲਾ ਦੇ ਨਜ਼ਦੀਕੀ ਪਿੰਡ ਹਮੀਦੀ ਦੇ ਰਹਿਣ ਵਾਲੇ ਵਰਿੰਦਰਜੀਤ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਵਰਿੰਦਰਜੀਤ ਸਿੰਘ ਪੱਖੋਂ ਕੈਂਚੀਆਂ ਵਿਖੇ ਪੁਲਸ ਕਾਂਸਟੇਬਲ ਵਜੋਂ ਤਾਇਨਾਤ ਸੀ। ਖੁਦਕੁਸ਼ੀ ਦੇ ਕਾਰਨਾਂ ਸੰਬੰਧੀ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਨੇ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਤੀ ਹੈ।
ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਅਜੇ ਡੇਢ ਸਾਲ ਪਹਿਲਾਂ ਹੀ ਵਰਿੰਦਰਜੀਤ ਸਿੰਘ ਦਾ ਵਿਆਹ ਹੋਇਆ ਸੀ ਅਤੇ ਵਰਿੰਦਰ ਦਾ ਇਕ ਪੰਜ ਮਹੀਨੇ ਦਾ ਬੇਟਾ ਵੀ ਹੈ।

Gurminder Singh

This news is Content Editor Gurminder Singh