ਪੀੜਤ ਪਰਿਵਾਰ ਨਾਲ ਬਦਸਲੂਕੀ ਕਰਨ ''ਤੇ ਹੌਲਦਾਰ ਸਸਪੈਂਡ

Sunday, Dec 03, 2017 - 06:09 PM (IST)

ਪੀੜਤ ਪਰਿਵਾਰ ਨਾਲ ਬਦਸਲੂਕੀ ਕਰਨ ''ਤੇ ਹੌਲਦਾਰ ਸਸਪੈਂਡ

ਦਸੂਹਾ (ਝਾਵਰ)— ਥਾਣਾ ਦਸੂਹਾ ਦੇ ਗਾਜੀਭਟੋਲੀ ਦੇ ਡੇਰੇ 'ਤੇ ਲੁੱਟ ਖੋਹ ਦਾ ਸ਼ਿਕਾਰ ਹੋਏ ਪੀੜਤ ਪਰਿਵਾਰ ਨਾਲ ਬਦਸਲੂਕੀ ਕਰਨ ਵਾਲਾ ਹੌਲਦਾਰ ਦਵਿੰਦਰ ਸਿੰਘ ਨੂੰ ਸਸਪੈਂਡ ਕਰਕੇ ਲਾਇਨ ਹਾਜ਼ਰ ਕਰ ਦਿੱਤਾ ਗਿਆ ਹੈ। ਡੇਰੇ ਦੇ ਮਾਲਕ ਬਾਬਾ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਤਾਂ ਪਹਿਲਾਂ ਹੀ ਡਰਿਆ ਹੋਇਆ ਹੈ ਅਤੇ ਇਸ ਹੌਲਦਾਰ ਨੇ ਸ਼ਰਾਬੀ ਹਾਲਤ 'ਚ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਤੇ ਡਰਾਇਆ ਧਮਕਾਇਆ। 
ਜਦ ਇਸ ਸਬੰਧ 'ਚ ਡੀ. ਐੱਸ. ਪੀ ਦਸੂਹਾ ਰਜਿੰਦਰ ਸ਼ਰਮਾ ਅਤੇ ਥਾਣਾ ਮੁੱਖੀ ਪਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਤੁਰੰਤ ਸੂਚਨਾ ਮਿਲਣ 'ਤੇ ਇਸ ਸਬੰਧੀ ਜਾਂਚ ਕੀਤੀ ਗਈ, ਦੋਸ਼ੀ ਪਾਏ ਜਾਣ 'ਤੇ ਹੌਲਦਾਰ ਦਵਿੰਦਰ ਸਿੰਘ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।


Related News