ਲੁਧਿਆਣਾ ''ਚ ਮਨਾਇਆ ਗਿਆ ਪੁਲਸ ਸ਼ਹੀਦੀ ਦਿਹਾੜਾ, CP ਨੇ ਲੋਕਾਂ ਨੂੰ ਕੀਤੀ ਅਪੀਲ
Saturday, Oct 21, 2023 - 03:29 PM (IST)
ਲੁਧਿਆਣਾ : ਪੁਲਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਿਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਥਾਨਕ ਪੁਲਸ ਲਾਈਨਜ਼ ਵਿਖੇ ਪੁਲਸ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੁਲਸ ਕਮਿਸ਼ਨਰ ਸਿੱਧੂ ਵਲੋਂ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਸਾਂਝੇ ਤੌਰ 'ਤੇ ਟਾਕਰਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ 'ਚ ਰਹਿ ਰਹੇ ਹਾਂ। ਇਸ ਲਈ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾ ਨਹੀਂ ਸਕਦੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਘਲ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਅਤੇ ਹੋਰ ਮੌਜੂਦ ਸਨ।