ਮੋਗਾ ’ਚ ਤਿੰਨ ਨੌਜਵਾਨਾਂ ਤੋਂ ਹੈਂਡ ਗ੍ਰਨੇਡ ਬਰਾਮਦ, ਗੈਂਗਸਟਰ ਅਰਸ਼ਦੀਪ ਡੱਲਾ ਨਾਲ ਜੁੜੇ ਤਾਰ

01/07/2022 6:21:07 PM

ਮੋਗਾ (ਵਿਪਨ) : ਮੋਗਾ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਨੇ ਪਿੰਡ ਚੁਗਾਵਾਂ ਕੋਲ ਲਗਾਏ ਨਾਕੇ ਦੌਰਾਨ ਤਿੰਨ ਨੌਜਵਾਨਾਂ ਨੂੰ ਦੋ ਹੈਂਡ ਗ੍ਰਨੇਡ ਅਤੇ ਹੋਰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਦਰਅਸਲ ਪੁਲਸ ਨੇ ਨਾਕ ’ਤੇ ਇਕ ਕਾਲੇ ਰੰਗ ਦੀ ਪਿਕਅਪ ਗੱਡੀ ਨੰਬਰ ਪੀ. ਬੀ. 04 ਏ. ਸੀ. 2831 ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਵਿਚ ਸਵਾਰ ਤਿੰਨ ਨੌਜਵਾਨਾਂ ਨੇ ਪਹਿਲਾਂ ਤਾਂ ਗੱਡੀ ਪੁਲਸ ’ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਨੇ ਬੈਰੀਕੇਡ ਲਗਾ ਕੇ ਗੱਡੀ ਰੋਕ ਲਈ ਅਤੇ ਡਰਾਇਵਰ ਅਤੇ ਉਸ ਦੇ ਨਾਲ ਬੈਠੇ ਨੌਜਵਾਨ ਨੇ ਪੁਲਸ ਪਾਰਟੀ ’ਤੇ ਪਿਸਤੌਲ ਤਾਣ ਲਈ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣੇ ਹੱਥ ’ਚ ਹੈਂਡ ਗਰਨੇਡ ਫੜ ਲਿਆ। ਚੰਗੀ ਗੱਲ ਇਹ ਰਹੀ ਕਿ ਪੁਲਸ ਨੇ ਮੁਸ਼ਤੈਦੀ ਦਿਖਾਉਂਦੇ ਹੋਏ ਤਿੰਨਾਂ ਨੌਜਵਾਨਾਂ ਨੂੰ ਦਬੋਚ ਲਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਵਾਲੇ 150 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ

ਇਸ ਦੌਰਾਨ ਜਦੋਂ ਪੁਲਸ ਨੇ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿਚੋਂ 2 ਗ੍ਰਨੇਡ, 2 ਪਿਸਤੌਲ, 1 ਮੈਗਜ਼ੀਨ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਹੋਏ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਤਿੰਨੇ ਮੁਲਜ਼ਮ ਕਿਸੇ ਧਾਰਮਿਕ ਸਥਾਨ ਨੂੰ ਨਿਸ਼ਾਨਾ ਬਨਾਉਣ ਦੀ ਫਿਰਾਕ ਵਿਚ ਸਨ। ਐੱਸ. ਐੱਸ. ਪੀ. ਮੋਗਾ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਦੇ ਕੈਨੇਡਾ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਡਾਲਾ ਉਰਫ ਅਰਸ਼ ਡਾਲਾ ਦੇ ਸੰਬੰਧ ਹਨ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਬਾਅਦ ਸਿਆਸਤ ਗਰਮਾਈ, ਜਥੇਦਾਰ ਨੇ ਦਿੱਤਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਮਿਲੇ ਟਿਫਨ ਬੰਬ ਵਿਚ ਇਕ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਪੀ ਪਹਿਲਾਂ ਤੋਂ ਹੀ ਨਾਮਜ਼ਦ ਹੈ, ਇਨ੍ਹਾਂ ਤਿੰਨਾਂ ’ਤੇ ਮਾਮਲਾ ਦਰਜ ਕਰਕੇ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿੱਥੋਂ ਇਨ੍ਹਾਂ ਦੇ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਨੇ ਕਿੱਥੇ ਵਾਰਦਾਤ ਕਰਨੀ ਸੀ ਅਤੇ ਇਨ੍ਹਾਂ ਦੇ ਹੋਰ ਮਨਸੂਬੇ ਕੀ ਸਨ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਸਖ਼ਤ ਕਦਮ, ਲਿਆ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News