ਪੁਲਸ ਨੇ ਰੰਗੇ ਹੱਥੀਂ ਗ੍ਰਿਫਤਾਰ ਕੀਤੇ ਮਾਂ-ਪੁੱਤ, ਕਰਤੂਤ ਅਜਿਹੀ ਕਿ ਸੁਣ ਹੋਵੋਗੇ ਹੈਰਾਨ
Tuesday, May 09, 2023 - 06:15 PM (IST)
ਰਾਜਾਸਾਂਸੀ (ਨਿਰਵੈਲ) : ਰਾਜਾਸਾਂਸੀ ਪੁਲਸ ਵੱਲੋਂ ਐੱਸ. ਐੱਚ. ਓ. ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਦੀ ਅਗਵਾਈ ’ਚ ਨਸ਼ਾ ਸਮੱਗਲਰਾਂ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਮਾਂ-ਪੁੱਤਰ ਅਤੇ ਇਕ ਹੋਰ ਨੌਜਵਾਨ ਨੂੰ 20 ਲੱਖ ਰੁਪਏ ਤੋਂ ਵਧੇਰੇ ਡਰੱਗ ਮਨੀ ਸਮੇਤ ਰੰਗੇ ਹੱਥੀਂ ਕਾਬੂ ਕਰਕੇ ਅੱਜ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਣਕਾਰੀ ਸਾਂਝੀ ਕਰਦਿਆਂ ਥਾਣਾ ਰਾਜਾਸਾਂਸੀ ਦੇ ਪੁਲਸ ਅਫਸਰ ਐੱਸ. ਐੱਚ. ਓ. ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਝੰਜੋਟੀ ਮੋੜ ’ਤੇ ਗੋਲਡਨ ਪਲੈਨਟ ਰਿਜ਼ੋਰਟ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਗੋਪੀ ਵਾਸੀ ਪਿੰਡ ਕੱਕੜ ਥਾਣਾ ਲੋਪੋਕੇ ਵੱਡੇ ਪੱਧਰ ’ਤੇ ਨਸ਼ਿਆਂ ਦਾ ਧੰਦਾ ਕਰਦਾ ਹੈ।
ਇਹ ਵੀ ਪੜ੍ਹੋ : ਜਲੰਧਰ : ਪੰਜਾਬ ਸਰਕਾਰ ਵਲੋਂ 9 ਤੇ 10 ਤਾਰੀਖ਼ ਨੂੰ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਦਾ ਐਲਾਨ
ਅੱਜ ਵੀ ਇਕ ਔਰਤ ਸਮੇਤ ਰਾਜਾਸਾਂਸੀ ਖੇਤਰ ’ਚ ਨਸ਼ਿਆਂ ਦੀ ਡੀਲ ਕਰਨ ਲਈ ਆ ਰਿਹਾ ਹੈ, ਜਿਸ ਤੋਂ ਬਾਅਦ ਇਹ ਸੂਚਨਾ ਸੱਚੀ ਹੋਣ ’ਤੇ ਗੁਰਪ੍ਰੀਤ ਸਿੰਘ ਅਤੇ ਮਹਿਲਾ ਖ਼ਿਲਾਫ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਦਰਜ ਕਰਕੇ ਇਸੇ ਜਗ੍ਹਾ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੋਟਰਸਾਈਕਲ ’ਤੇ ਆ ਰਹੇ ਇਕ ਨੌਜਵਾਨ ਤੇ ਔਰਤ ਨੂੰ ਰੋਕ ਕੇ ਉਨ੍ਹਾਂ ਦਾ ਨਾਮ ਪੁੱਛਿਆ ਤਾਂ ਮੋਟਰਸਾਈਕਲ ਚਾਲਕ ਨੌਜਵਾਨ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਦੱਸਿਆ, ਜਿਸ ਦੇ ਪਿੱਠੂ ਬੈਗ ’ਚੋਂ ਡੀ. ਐੱਸ. ਪੀ. ਅਜਨਾਲਾ ਦੀ ਹਾਜ਼ਰੀ ’ਚ 12,09,600 ਰੁਪਏ, ਇਕ ਕੰਡਾ ਅਤੇ ਮਹਿਲਾ ਦੇ ਪਰਸ ’ਚੋਂ 4,16,330 ਰੁਪਏ ਅਤੇ ਇਕ ਸੋਨੇ ਦਾ ਕੜਾ ਅਤੇ 3 ਮੁੰਦਰੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਕੋਲ ਹੋਏ ਧਮਾਕਿਆਂ ਨੂੰ ਲੈ ਕੇ ਡੀ. ਜੀ. ਪੀ. ਦਾ ਵੱਡਾ ਖ਼ੁਲਾਸਾ
ਐੱਸ. ਐੱਚ. ਓ. ਰਮਨਦੀਪ ਕੌਰ ਬੰਦੇਸ਼ਾ ਨੇ ਅੱਗੇ ਦੱਸਿਆ ਕਿ ਗੁਰਪ੍ਰੀਤ ਸਿੰਘ ਅਤੇ ਮਹਿਲਾ ਰਣਜੀਤ ਕੌਰ ਰਾਣੀ ਦੀ ਪੁੱਛਗਿੱਛ ਤੋਂ ਬਾਅਦ ਪਿੰਡ ਚਵਿੰਡਾ ਖੁਰਦ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਪੁੱਤਰ ਜਸਬੀਰ ਸਿੰਘ ਨੂੰ 4,05,960 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗੁਰਪ੍ਰੀਤ ਸਿੰਘ ਗੋਪੀ, ਅੰਮ੍ਰਿਤਪਾਲ ਸਿੰਘ ਅਤੇ ਰਣਜੀਤ ਕੌਰ ਰਾਣੀ ਪਤਨੀ ਪ੍ਰਗਟ ਸਿੰਘ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਇਨ੍ਹਾਂ ਨੂੰ 2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ’ਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲ਼ੀਆਂ ਮਾਰ ਕੇ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।