ਵਿਧਵਾ ਭਰਜਾਈ ਦਾ ਕਤਲ ਕਰਨ ਵਾਲਾ ਦਿਓਰ ਗ੍ਰਿਫਤਾਰ

01/22/2018 5:31:01 PM

ਭਿੱਖੀਵਿੰਡ, ਬੀੜ ਸਾਹਿਬ (ਭਾਟੀਆ, ਬਖਤਾਵਰ, ਲਾਲੂ ਘੁੰਮਣ) - ਪੁਲਸ ਨੇ ਵਿਧਵਾ ਭਰਜਾਈ ਦਾ ਕਤਲ ਕਰਨ ਵਾਲੇ ਦਿਓਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਇਸ ਸਬੰਧੀ ਜਾਣਕਾਰੀ ਦਿੰਦੇ ਡੀ. ਐੱਸ. ਪੀ. ਸਲੱਖਣ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਮਰਗਿੰਦਪੁਰਾ ਵਿਖੇ ਆਪਣੀ ਵਿਧਵਾ ਭਰਜਾਈ ਦਾ ਕਤਲ ਕਰਨ ਵਾਲੇ ਦਿਓਰ ਨੂੰ ਵੀ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ 19 ਜਨਵਰੀ ਨੂੰ ਵਿਧਵਾ ਰਮਨ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰ ਨਾਲ ਕਤਲ ਹੋ ਗਿਆ ਸੀ, ਜਿਸ ਸਬੰਧੀ ਬਲਜਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਮ੍ਰਿਤਕਾ ਦੇ ਦਿਓਰ ਸਾਹਿਬ ਸਿੰਘ ਪੁੱਤਰ ਸਾਧਾ ਸਿੰਘ ਨਿਵਾਸੀ ਮਰਗਿੰਦਪੁਰਾ ਖਿਲਾਫ ਮੁਕੱਦਮਾ ਦਰਜ ਹੋਇਆ ਸੀ। ਜਿਸਦੇ ਅਧਾਰ 'ਤੇ ਮੁੱਖ ਅਫਸਰ ਥਾਣਾ ਭਿੱਖੀਵਿੰਡ ਕਸ਼ਮੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਸਾਹਿਬ ਸਿੰਘ ਨੂੰ ਕਾਬੂ ਕਰਕੇ ਵਾਰਦਾਤ 'ਚ ਵਰਤਿਆ ਖੰਜਰ ਬਰਾਮਦ ਕੀਤਾ ਗਿਆ ਹੈ। ਡੀ. ਐੱਸ. ਪੀ ਮਾਨ ਨੇ ਦੱਸਿਆ ਕਿ ਦੋਸ਼ੀ ਨੂੰ ਸੋਮਵਾਰ ਅਦਾਲਤ ਪੇਸ਼ ਕਰਕੇ ਰੀਮਾਂਡ ਹਾਸਲ ਕੀਤਾ ਜਾਵੇਗਾ। 


Related News