ਪੰਜਾਬ ਪੁਲਸ ’ਤੇ ਬਿਆਨ ਦੇ ਕੇ ਕਸੂਤੇ ਘਿਰੇ ‘ਨਵਜੋਤ ਸਿੱਧੂ’, ਦਲਜੀਤ ਚੀਮਾ ਨੇ ਟਵੀਟ ਕਰ ਕੀਤਾ ਤਿੱਖਾ ਹਮਲਾ

Monday, Dec 27, 2021 - 12:19 PM (IST)

ਪੰਜਾਬ ਪੁਲਸ ’ਤੇ ਬਿਆਨ ਦੇ ਕੇ ਕਸੂਤੇ ਘਿਰੇ ‘ਨਵਜੋਤ ਸਿੱਧੂ’, ਦਲਜੀਤ ਚੀਮਾ ਨੇ ਟਵੀਟ ਕਰ ਕੀਤਾ ਤਿੱਖਾ ਹਮਲਾ

ਚੰਡੀਗੜ੍ਹ (ਬਿਊਰੋ) - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੁਲਸ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਗਿਆ ਸੀ। ਨਵਜੋਤ ਦੇ ਇਸ ਵਿਵਾਦਤ ਬਿਆਨ ਨੂੰ ਲੈ ਕੇ ਜਿਥੇ ਪੰਜਾਬ ਪੁਲਸ ਦਾ ਮਹਿਕਮਾ ਕਾਫ਼ੀ ਗੁੱਸੇ ’ਚ ਹੈ, ਉਥੇ ਹੀ ਵਿਰੋਧੀਆਂ ਵਲੋਂ ਵੀ ਨਵਜੋਤ ਸਿੱਧੂ ’ਤੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੁਲਸ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ’ਤੇ ਨਵਜੋਤ ਸਿੱਧੂ ਦੇ ਨਾਲ-ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰੇ ’ਚ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?

PunjabKesari

ਦਲਜੀਤ ਚੀਮਾ ਵਲੋਂ ਇਸ ਸਬੰਧ ’ਚ ਟਵੀਟ ਕੀਤਾ ਗਿਆ ਹੈ, ਜਿਸ ’ਚ ਉਨ੍ਹਾਂ ਨੇ ਲਿਖਿਆ ਕਿ ‘‘ਨਵਜੋਤ ਸਿੱਧੂ ਵੱਲੋਂ ਪੁਲਸ ਅਫ਼ਸਰਾਂ ਖ਼ਿਲਾਫ਼ ਲਗਾਤਾਰ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ 'ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ। ਇਸ ਦੇ ਨਾਲ ਹੀ ਦਲਜੀਤ ਚੀਮਾ ਨੇ ਲਿਖਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਇੱਕ ਡੀ.ਐੱਸ.ਪੀ. ਨੂੰ ਬੋਲਣਾ ਪਿਆ ਅਤੇ ਹੁਣ ਐੱਸ.ਆਈ. ਨੂੰ ਬੋਲਣਾ ਪਿਆ ਹੈ। ਪੁਲਸ ਦੀ ਵਰਦੀ ਵਿੱਚ ਹੁੰਦਿਆਂ ਇੱਕ ਸ਼ਕਤੀਸ਼ਾਲੀ ਬੰਦੇ ਖ਼ਿਲਾਫ਼ ਬੋਲਣਾ ਬਹੁਤ ਔਖਾ ਹੁੰਦਾ ਹੈ। ਪੁਲਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਨ੍ਹਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕ ਅਵਸਥਾ ਸਮਝਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ

PunjabKesari

ਇਸ ਤੋਂ ਇਲਾਵਾ ਚੀਮਾ ਨੇ ਲਿਖਿਆ ਹੈ ਕਿ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਰੰਧਾਵਾ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੂੰ ਸਮਝਾਉਣ ਕਿ ਵਰਦੀਧਾਰੀ ਪੁਲਸ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਵਲੋਂ ਜੋ ਟਿੱਪਣੀਆਂ ਕੀਤੀਆਂ ਗਈਆਂ ਹਨ, ਉਹ ਵਾਪਸ ਲੈ ਕੇ ਪੁਲਸ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਤਾਂ ਜੋ ਪੁਲਸ ਦਾ ਮਨੋਬਲ ਅਤੇ ਉਨ੍ਹਾਂ ਦੀ ਵਰਦੀ ਦੀ ਇੱਜ਼ਤ ਕਾਇਮ ਰਹੇ।'

ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ

ਦੱਸ ਦੇਈਏ ਕਿ  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਗਏ ਸਨ। ਉੱਥੇ ਹੀ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਦੀ ਹਮਾਇਤ ਦੇ ਜੋਸ਼ 'ਚ ਸਿੱਧੂ ਨੇ ਕਿਹਾ ਕਿ ਜੇਕਰ ਚੀਮਾ ਨੇ ਇੱਕ ਦੱਬਕਾ ਮਾਰਿਆ ਤਾਂ ਪੁਲਸ ਅਧਿਕਾਰੀਆਂ ਦੀ ਪੇਂਟ ਗਿੱਲੀ ਹੋ ਜਾਵੇ। ਇਸ ਤੋਂ ਬਾਅਦ ਪੁਲਸ ਫੋਰਸ 'ਚ ਸਿੱਧੂ ਖ਼ਿਲਾਫ਼ ਗੁੱਸਾ ਪਾਇਆ ਜਾ ਰਿਹਾ ਹੈ। ਨਵਜੋਤ ਸਿੱਧੂ ਵਲੋਂ ‘ਪੁਲਸ ਦੀਆਂ ਪੈਂਟਾਂ ਗਿੱਲੀਆਂ ਹੋਣ’ ਵਾਲੇ ਵਿਵਾਦਤ ਬਿਆਨ ਨਾਲ ਪੁਲਸ ਅਫ਼ਸਰਾਂ ’ਚ ਗੁੱਸਾ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਪੁਲਸ ਦੇ ਡੀ.ਐੱਸ.ਪੀ. ਦਿਲਸ਼ੇਰ ਸਿੰਘ ਚੰਦੇਲ ਨੇ ਸਿੱਧੂ ਨੂੰ ਫੋਰਸ ਦੀ ਸੁਰੱਖਿਆ ਛੱਡਣ ਦੀ ਚੁਣੌਤੀ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਸਮੱਗਲਰਾਂ, ਗੈਂਗਸਟਰਾਂ ਦਾ ਸੁਮੇਲ ਖ਼ਤਰਨਾਕ: ਹੈਰੋਇਨ ਦੀ ਵੱਡੀ ਖੇਪ ਮੰਗਵਾਉਣ ਦਾ ਰਿਕਾਰਡ ਤੋੜ ਚੁੱਕਾ ਹੈ ‘ਚੀਂਦਾ’


author

rajwinder kaur

Content Editor

Related News