ਡਿਊਟੀ ਤੋਂ ਘਰ ਵਾਪਸ ਆ ਰਹੇ ਪੁਲਸ ਮੁਲਾਜ਼ਮ ਦੀ ਹਾਦਸੇ ''ਚ ਮੌਤ

Wednesday, Dec 25, 2019 - 04:03 PM (IST)

ਡਿਊਟੀ ਤੋਂ ਘਰ ਵਾਪਸ ਆ ਰਹੇ ਪੁਲਸ ਮੁਲਾਜ਼ਮ ਦੀ ਹਾਦਸੇ ''ਚ ਮੌਤ

ਬਟਾਲਾ (ਬੇਰੀ) : ਡਿਊਟੀ ਤੋਂ ਵਾਪਸ ਘਰ ਜਾ ਰਹੇ ਪੁਲਸ ਕਰਮਚਾਰੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਟਲੀ ਸੂਰਤ ਮੱਲੀ ਦੇ ਐੱਸ.ਐੱਚ.ਓ. ਅਵਤਾਰ ਸਿੰਘ ਤੇ ਏ.ਐੱਸ.ਆਈ. ਮੁਖਦੇਵ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਮ੍ਰਿਤਕ ਅਤਿੰਦਰਪਾਲ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਕੋਟ ਖਜ਼ਾਨਾ ਜੋ ਕਿ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਲੇਵਾਲ ਵਿਚ ਕਾਂਸਟੇਬਲ ਤਾਇਨਾਤ ਸੀ। 

ਉਕਤ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਅਤਿੰਦਰਪਾਲ ਸਿੰਘ ਡਿਊਟੀ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਵਾਪਸ ਆ ਰਿਹਾ ਸੀ ਕਿ ਜਦੋਂ ਉਹ ਮਹਿਮਾਚੱਕ ਪਹੁੰਚਿਆ ਤਾਂ ਧੁੰਦ ਕਾਰਨ ਉਸਦਾ ਮੋਟਰਸਾਈਕਲ ਮਹਿਮਾਚੱਕ ਦੇ ਗੰਦੇ ਨਾਲੇ ਵਿਚ ਡਿੱਗ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਸ ਨੂੰ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ। ਜਦਕਿ ਮ੍ਰਿਤਕ ਦੇ ਚਾਚਾ ਕੈਪਟਨ ਸਿੰਘ (ਮੇਜਰ) ਪੁੱਤਰ ਸਵਿੰਦਰ ਸਿੰਘ ਵਾਸੀ ਮਹਿਮਾਚੱਕ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।


author

Gurminder Singh

Content Editor

Related News