ਕੁੱਝ ਦਿਨ ਪਹਿਲਾਂ ਦੁਨੀਆ ਅਲਵਿਦਾ ਆਖ ਚੁੱਕੇ ਪੁਲਸ ਮੁਲਾਜ਼ਮ ਦੇ ਘਰ ਦੀ ਛੱਤ ਡਿੱਗੀ
Thursday, Jul 17, 2025 - 05:12 PM (IST)

ਫ਼ਰੀਦਕੋਟ (ਰਾਜਨ) : ਜ਼ਿਲ੍ਹੇ ਦੇ ਪਿੰਡ ਮਚਾਕੀ ਖੁਰਦ ਵਿਖੇ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਦੇ ਚੱਲਦਿਆਂ ਦੋ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਪਈਆਂ ਜਿਸ’ਤੇ ਪੀੜਤ ਪਰਿਵਾਰਾਂ ਨੇ ਸਰਕਾਰੀ ਸਹਾਇਤਾ ਲਈ ਗੁਹਾਰ ਲਗਾਈ ਹੈ। ਇਨ੍ਹਾਂ ਵਿਚ ਇਕ ਪੁਲਸ ਮੁਲਾਜ਼ਮ ਜਿਸਦੀ ਇਕ ਮਹੀਨਾ ਪਹਿਲਾਂ ਮੌਤ ਹੋ ਚੁੱਕੀ ਸੀ ਉਸ ਦੇ ਘਰ ਦੀ ਛੱਤ ਡਿੱਗ ਪਈ ਹਾਲਾਂਕਿ ਇਸ ਵਿਚ ਕੋਈ ਜ਼ਖਮੀ ਨਹੀਂ ਹੋਇਆ ਪਰ ਘਰ ਦਾ ਕਾਫੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਇਸਦੇ ਨਾਲ ਹੀ ਇਸੇ ਹੀ ਪਿੰਡ ਦੇ ਇਕ ਹੋਰ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਣ ਇਹ ਪਰਿਵਾਰ ਵੀ ਛੱਤ ਤੋਂ ਵਾਂਝਾ ਹੋ ਗਿਆ ਹੈ।