ਜਗਰਾਓਂ ’ਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਦੋ ਗੈਂਗਸਟਰ ਮੱਧ ਪ੍ਰਦੇਸ਼ ’ਚੋਂ ਗ੍ਰਿਫ਼ਤਾਰ
Saturday, May 29, 2021 - 04:45 PM (IST)
ਜਗਰਾਓਂ (ਵੈੱਬ ਡੈਸਕ, ਮਾਲਵਾ) : ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕੀਤੇ ਜਾਣ ਦੇ ਮਾਮਲੇ ’ਚ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਦੀ ਓਕੇ (ਓ. ਸੀ. ਸੀ. ਯੂਨਿਟ) ਟੀਮ ਨੇ ਗੈਂਗਸਟਰ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੋਵਾਂ ਨੂੰ ਮੱਧ ਪ੍ਰਦੇਸ਼ ’ਚੋਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜਗਰਾਓਂ ਦੀ ਨਵੀਂ ਦਾਣਾ ਮੰਡੀ 'ਚ ਪੁਲਸ ਦੇ ਦੋ ਥਾਣੇਦਾਰਾਂ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਕ ਵਿਚ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ ਅਤੇ ਇਹ ਦੋਵੇਂ ਗੈਂਗਸਟਰ ਵੀ ਵਾਰਦਾਤ ਮੌਕੇ ਜੈਪਾਲ ਦੇ ਨਾਲ ਸਨ। ਮੁਲਜ਼ਮਾਂ ਲਈ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਜਿੱਥੇ ਸੂਚਨਾ ਦੇਣ ਵਾਲੇ ਲਈ 19 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ, ਉਥੇ ਹੀ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦਰਮਿਆਨ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਜੈਪਾਲ ਭੁੱਲਰ ਦੇ ਦੋਵੇਂ ਸਾਥੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਵੱਡੀ ਵਾਰਦਾਤ, ਵਕੀਲ ਨੇ ਸ਼ਰੇਆਮ ਚਲਾਈਆਂ ਗੋਲ਼ੀਆਂ, ਇਕ ਦੀ ਮੌਤ
ਇੰਝ ਹੋਈ ਸੀ ਵਾਰਦਾਤ
ਸ਼ਨੀਵਾਰ ਨੂੰ ਸਥਾਨਕ ਨਵੀਂ ਦਾਣਾ ਮੰਡੀ ’ਚ ਗੈਂਗਸਟਰਾਂ ਵਲੋਂ 2 ਥਾਣੇਦਾਰਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਇਕ ਚਿੱਟੇ ਰੰਗ ਦੀ ਕਾਰ ਤੇ ਲਾਲ ਰੰਗ ਦੇ ਕੈਂਟਰ ’ਚ ਸਵਾਰ ਸਨ, ਜੋ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਡੀ. ਐੱਸ. ਪੀ. ਜਤਿੰਦਰਜੀਤ ਸਿੰਘ ਤੇ ਸੀ. ਆਈ. ਏ. ਸਟਾਫ ਦੇ ਮੁਖੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗੈਂਗਸਟਰ ਜੋ ਕਿ ਇਕ ਕਾਰ ਅਤੇ ਕੈਂਟਰ ’ਚ ਸਵਾਰ ਸਨ, ਉਨ੍ਹਾਂ ਦਾ ਪਿੱਛਾ ਕਰ ਰਹੀ ਸੀ।
ਇਹ ਵੀ ਪੜ੍ਹੋ : ਸੰਦੌੜ ’ਚ ਦੁਖਦਾਈ ਘਟਨਾ, ਮਾਂ-ਧੀ ਅਤੇ ਨੌਜਵਾਨ ਕੁੜੀ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਨਵੀਂ ਦਾਣਾ ਮੰਡੀ ’ਚ ਉਨ੍ਹਾਂ ਦੀ ਪੁਲਸ ਕਰਮਚਾਰੀਆਂ ਨਾਲ ਝੜਪ ਹੋ ਗਈ ਤਾਂ ਕਾਰ ਸਵਾਰਾਂ ਨੇ ਉਨ੍ਹਾਂ ’ਤੇ ਫਾਇਰਿੰਗ ਕਰ ਕੇ ਮੋਗਾ ਵੱਲ ਫਰਾਰ ਹੋ ਗਏ। ਇਸ ਫਾਇਰਿੰਗ ’ਚ ਸੀ. ਆਈ. ਏ. ਸਟਾਫ ਜਗਰਾਓਂ ਦੇ ਏ. ਐੱਸ. ਆਈ. ਭਗਵਾਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦ ਕਿ ਗੰਭੀਰ ਹਾਲਤ ’ਚ ਦੂਸਰੇ ਏ. ਐੱਸ. ਆਈ. ਦਲਵਿੰਦਰ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਪਾਤੜਾਂ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਿਓ ਨੇ ਕੁਹਾੜੀ ਨਾਲ ਵੱਢਿਆ ਨੌਜਵਾਨ ਪੁੱਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?