ਪੁਲਸ ਕਰਮਚਾਰੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Thursday, Feb 10, 2022 - 05:20 PM (IST)
 
            
            ਗੁਰਦਾਸਪੁਰ (ਹੇਮੰਤ) : ਇਕ ਪੁਲਸ ਕਰਮਚਾਰੀ (ਕਾਰਪੇਂਟਰ) ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਸਿਟੀ ਪੁਲਸ ਨੇ ਮ੍ਰਿਤਕ ਕਰਮਚਾਰੀ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਜੈਮਲ ਸਿੰਘ ਵਾਸੀ ਪਿੰਡ ਅਸਲਤਾਰ ਪੁਲਸ ਸਟੇਸ਼ਨ ਵਲਟੋਹਾ ਜ਼ਿਲ੍ਹਾ ਤਰਨਤਾਰਨ ਪੁਲਸ ਵਿਭਾਗ ਵਿਚ ਕਾਰਪੇਂਟਰ ਦੀ ਨੌਕਰੀ ਕਰਦਾ ਸੀ ਅਤੇ ਅੱਜ-ਕੱਲ੍ਹ ਸਰਕਾਰੀ ਕੁਆਰਟਰ ਪੁਲਸ ਲਾਈਨ ਗੁਰਦਾਸਪੁਰ ਵਿਚ ਰਹਿੰਦਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਜੈਮਲ ਸਿੰਘ ਦੀ ਪਤਨੀ ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦੇ ਉਸ ਨੇ ਪੱਖੇ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            