ਥਾਣਾ ਸਦਰ ਫਾਜ਼ਿਲਕਾ ਦੇ ਪੁਲਸ ਮੁਲਾਜ਼ਮਾਂ ਦੀ ਸ਼ਰਮਨਾਕ ਹਰਕਤ, ਤਸਵੀਰਾਂ ਦੇਖ ਹੋਵੋਗੇ ਹੈਰਾਨ
Tuesday, Sep 15, 2020 - 06:34 PM (IST)
ਜਲਾਲਾਬਾਦ (ਸੇਤੀਆ,ਸੁਮਿਤ,ਟੀਨੂੰ) : ਯੂਥ ਕਾਂਗਰਸ ਵਲੋਂ ਸੂਬੇ ਅੰਦਰ ਸ਼ੁਰੂ ਕੀਤੇ ਨਸ਼ਿਆਂ 'ਤੇ ਆਖਰੀ ਵਾਰ ਮੁਹਿੰਮ ਦਾ ਅਸਰ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਯੂਥ ਕਾਂਗਰਸ ਦੇ ਹੀ ਜ਼ਿਲ੍ਹਾ ਪ੍ਰਧਾਨ ਰੂਬੀ ਗਿੱਲ ਨੇ ਥਾਣਾ ਸਦਰ ਫਾਜ਼ਿਲਕਾ ਨਾਲ ਸਬੰਧਿਤ ਦੋ ਮੁਲਾਜ਼ਮਾਂ ਦੇ ਨਸ਼ਾ ਕਰਦਿਆਂ ਦੀ ਵੀਡਿਓ ਸ਼ੋਸਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਗਈ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਤੇ ਡੀ. ਜੀ. ਪੀ. ਨੂੰ ਵੀ ਇਸ ਸਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਵੀਡਿਓ ਨੂੰ ਵਾਇਰਲ ਕਰਨ ਤੋਂ ਬਾਅਦ ਰੂਬੀ ਗਿੱਲ ਨੇ ਦੋਹਾਂ ਮੁਲਾਜ਼ਮਾਂ ਦੇ ਨਾਮ ਵੀ ਪ੍ਰਕਾਸ਼ਿਤ ਕੀਤੇ ਹਨ ਅਤੇ ਵੀਡਿਓ 'ਚ ਦੋਵੇਂ ਮੁਲਾਜ਼ਮ ਆਪਣੀ ਸ਼ਬਦਾਵਲੀ ਤੋਂ ਵੀ ਹੱਦੋਂ ਬਾਹਰ ਹੁੰਦੇ ਦਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬਾਦਲਾਂ ਨੂੰ ਨਸੀਹਤ
ਉਧਰ ਇਸ ਸਬੰਧੀ ਜਦੋਂ ਥਾਣਾ ਸਦਰ ਮੁਖੀ ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉੱਚ ਅਫਸਰਾਂ ਦੇ ਧਿਆਨ 'ਚ ਲਿਆ ਦਿੱਤਾ ਗਿਆ ਹੈ ਅਤੇ ਜੋ ਕਾਰਵਾਈ ਕਰਨ ਦੇ ਨਿਰਦੇਸ਼ ਹੋਣਗੇ। ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੁਟੇਰਿਆਂ ਨੂੰ ਧੂੜ ਚਟਾਉਣ ਵਾਲੀ ਜਲੰਧਰ ਦੀ ਧੀ ਨੂੰ ਐੱਨ. ਆਰ. ਆਈ. ਨੇ ਕਮਿਸ਼ਨਰ ਹੱਥ ਭੇਜਿਆ ਤੋਹਫਾ
ਇਸ ਸਬੰਧੀ ਜਦੋਂ ਐੱਸ. ਪੀ. ਐੱਚ. ਫਾਜ਼ਿਲਕਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਮੇਰੇ ਧਿਆਨ 'ਚ ਨਹੀਂ ਹੈ ਅਤੇ ਤੁਸੀਂ ਮਾਮਲਾ ਮੇਰੇ ਧਿਆਨ 'ਚ ਲਿਆਂਦਾ ਹੈ । ਮੈਂ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਥਾਣੇ 'ਚ ਨਸ਼ਾ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ ਚਾਹੇ ਕੋਈ ਵੀ ਹੋਵੇ ਕਿਉਂਕਿ ਕਾਨੂੰਨ ਸਾਰਿਆਂ ਲਈ ਇਕ ਬਰਾਬਰ ਹੈ ਅਤੇ ਨਸ਼ਿਆਂ 'ਤੇ ਠੱਲ੍ਹ ਪਾਈ ਜਾਵੇਗੀ।
ਇਹ ਵੀ ਪੜ੍ਹੋ : ਮੋਗਾ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, ਵੀਡੀਓ 'ਚ ਦੇਖੋ ਕਿਵੇਂ ਕਈ ਫੁੱਟ ਦੂਰ ਜਾ ਕੇ ਡਿੱਗੀ ਔਰਤ