ਪੰਜਾਬ ''ਚ ਸਨਸਨੀਖੇਜ਼ ਵਾਰਦਾਤ, ਥਾਣੇ ''ਚ ਬੈਠੇ ਮੁਲਾਜ਼ਮਾਂ ''ਤੇ ਤਲਵਾਰ ਨਾਲ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

Tuesday, Jun 25, 2024 - 07:37 PM (IST)

ਪੰਜਾਬ ''ਚ ਸਨਸਨੀਖੇਜ਼ ਵਾਰਦਾਤ, ਥਾਣੇ ''ਚ ਬੈਠੇ ਮੁਲਾਜ਼ਮਾਂ ''ਤੇ ਤਲਵਾਰ ਨਾਲ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

ਲੁਧਿਆਣਾ : ਲੁਧਿਆਣਾ 'ਚ ਰਾਤ ਸਮੇਂ ਇਕ ਵਿਅਕਤੀ ਨੇ ਥਾਣੇ 'ਚ ਦਾਖਲ ਹੋ ਕੇ ਮੁਲਾਜ਼ਮਾਂ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹੱਥ ਵਿਚ ਨੰਗੀ ਤਲਵਾਰ ਲੈ ਕੇ ਵਿਅਕਤੀ ਨੂੰ ਥਾਣੇ ਅੰਦਰ ਆਉਂਦਾ ਦੇਖ ਪੁਲਸ ਮੁਲਾਜ਼ਮ ਹੈਰਾਨ ਰਹਿ ਗਏ ਅਤੇ ਅਚਾਨਕ ਉਕਤ ਵਿਅਕਤੀ ਨੇ ਮੁਲਾਜ਼ਮਾਂ 'ਤੇ ਤਲਵਾਰ ਚਲਾਉਣੀ ਸ਼ੁਰੂ ਕਰ ਦਿੱਤੀ। ਆਪਣਾ ਬਚਾਅ ਕਰਨ ਲਈ ਮੁਲਾਜ਼ਮ ਇੱਧਰ-ਉੱਧਰ ਭੱਜਣ ਲੱਗੇ। ਘਟਨਾ ਲੁਧਿਆਣਾ ਵਿਚ ਪੈਂਦੇ ਮੋਤੀ ਨਗਰ ਥਾਣੇ ਦੀ ਹੈ। ਇਸ ਵਾਰਦਾਤ ਦੀ ਵੀਡੀਓ ਵੀ ਥਾਣੇ ਤੋਂ ਸਾਹਮਣੇ ਆਈ ਹੈ। ਹਾਲਾਤ ਇਹ ਬਣ ਗਏ ਕਿ ਮੁਲਾਜ਼ਮਾਂ ਨੂੰ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣਾ ਪਿਆ। ਅੰਤ ਵਿਚ ਉਕਤ ਵਿਅਕਤੀ ਨੂੰ ਕਿਸੇ ਤਰ੍ਹਾਂ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ : ਨੂੰਹ ਨਾਲ ਸਬੰਧਾਂ ਦੇ ਸ਼ੱਕ 'ਚ ਮਾਮਾ ਬਣਿਆ ਹੈਵਾਨ, ਭਾਣਜੇ ਨੂੰ ਦਿੱਤੀ ਰੂਹ ਕੰਬਾਊ ਮੌਤ

ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ 'ਤੇ ਬਿਮਾਰ ਹੈ। ਇਸ ਘਟਨਾ ਨੇ ਥਾਣਿਆਂ ਦੀ ਸੁਰੱਖਿਆ 'ਤੇ ਵੀ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ। ਇਸ ਹਮਲੇ ਵਿਚ ਦੋ ਪੁਲਸ ਮੁਲਾਜ਼ਮ ਜ਼ਖ਼ਮੀ ਹੋਏ ਹਨ ਜਦਕਿ ਹਮਲਾਵਰ ਵੀ ਜ਼ਖ਼ਮੀ ਹੋ ਗਿਆ ਹੈ। ਪੁਲਸ ਮੁਲਾਜ਼ਮਾਂ ਨੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। 

ਇਹ ਵੀ ਪੜ੍ਹੋ : ਬਾਜ਼ਾਰੋਂ ਲਹਿੰਗਾ ਲੈ ਕੇ ਆਈ ਮਾਂ ਦੇ ਉੱਡੇ ਹੋਸ਼, ਵਿਆਹ ਤੋਂ ਪੰਜ ਦਿਨ ਪਹਿਲਾਂ ਕੁੜੀ ਨੇ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News