ਪੁਲਸ ਮੁਲਾਜ਼ਮਾਂ ਨੂੰ ਜਨਮ ਦਿਨ ’ਤੇ ਮੁੱਖ ਮੰਤਰੀ ਦੇਣਗੇ ਵਧਾਈ, ਭੇਜਿਆ ਜਾਵੇਗਾ ਖਾਸ ਸੁਨੇਹਾ

04/01/2022 4:50:37 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਸ ਨੂੰ ਇਸ ਵਿਸ਼ੇਸ਼ ਦਿਨ ’ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਹੈ ਤਾਂ ਜੋ ਉਨ੍ਹਾਂ ਵਿਚ ਆਪਸੀ ਸਾਂਝ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ ਵੀ.ਕੇ. ਭਾਵੜਾ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ ’ਤੇ ਹਸਤਾਖਰ ਕੀਤੇ ਇਕ ਗ੍ਰੀਟਿੰਗ ਕਾਰਡ ’ਤੇ ਲਿਖਿਆ ਹੈ ਕਿ ਅੱਜ ਤੁਹਾਡੇ ਜਨਮ ਦਿਨ ’ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ਦੇ ਫੀਸ ਵਧਾਉਣ ’ਤੇ ਲਗਾਈ ਰੋਕ

ਸੂਬੇ ਦੇ ਪੁਲਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀ. ਜੀ. ਪੀ. ਨੂੰ ਸਾਰੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ। ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਹਨਾਂ ਦੇ ਮਨੋਬਲ ਨੂੰ ਵਧਾਏਗੀ। ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ।

ਇਹ ਵੀ ਪੜ੍ਹੋ : ਨੌਜਵਾਨ ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਥਾਣੇਦਾਰ ਪਿਤਾ ਨੇ ਗੋਲ਼ੀ ਮਾਰ ਕੇ ਕਰ ਲਈ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh