ਪੰਜਾਬ ’ਚ ਵੱਡੀ ਵਾਰਦਾਤ, ਕੁੜੀ ਦੇ ਭਰਾਵਾਂ ਵਲੋਂ ਪੁਲਸ ਮੁਲਾਜ਼ਮ ਜੀਜੇ ਤੇ ਭੈਣ ਦਾ ਸ਼ਰੇਆਮ ਕਤਲ
Monday, Dec 04, 2023 - 06:23 PM (IST)

ਬਠਿੰਡਾ (ਵਿਜੇ ਵਰਮਾ) : ਜ਼ਿਲ੍ਹੇ ਦੇ ਪਿੰਡ ਤੁੰਗਵਾਲੀ ਵਿਚ ਆਪਣੇ ਸਹੁਰੇ ਘਰ ਗਏ ਇਕ ਨੌਜਵਾਨ ਪੁਲਸ ਮੁਲਾਜ਼ਮ ਅਤੇ ਉਸ ਦੀ ਪਤਨੀ ਦਾ ਸਾਲੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਜਗਮੀਤ ਸਿੰਘ ਵਜੋਂ ਹੋਈ ਹੈ ਜਦਕਿ ਮ੍ਰਿਤਕ ਲੜਕੀ ਦੀ ਪਛਾਣ ਬੇਅੰਤ ਕੌਰ ਵਜੋਂ ਹੋਈ ਹੈ। ਮੁਲਜ਼ਮਾਂ ਦੀ ਪਛਾਣ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਵਜੋਂ ਹੋਈ ਹੈ ਜੋ ਕਿ ਕੁੜੀ ਦੇ ਭਰਾ ਹੀ ਦੱਸੇ ਜਾ ਰਹੇ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਤੇਜ਼ਧਾਰ ਹਥਿਆਰਾਂ ਨੂੰ ਬਰਾਮਦ ਕਰਕੇ ਕਬਜ਼ੇ ’ਚ ਲੈ ਲਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।
ਇਹ ਵੀ ਪੜ੍ਹੋ : ਚਾਚੀ-ਭਤੀਜੇ ਵਿਚਾਲੇ ਬਣੇ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਿਆਰ, ਦੋਵਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਜਾਣਕਾਰੀ ਅਨੁਸਾਰ ਪੁਲਸ ਮੁਲਾਜ਼ਮ ਜਗਮੀਤ ਸਿੰਘ ਨੇ ਕੁਝ ਸਾਲ ਪਹਿਲਾਂ ਪਿੰਡ ਤੁੰਗਵਾਲੀ ਦੀ ਰਹਿਣ ਵਾਲੀ ਲੜਕੀ ਬੇਅੰਤ ਕੌਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਤੋਂ ਬਾਅਦ ਉਹ ਆਪਣੀ ਪਤਨੀ ਨਾਲ ਬਠਿੰਡਾ ਰਹਿਣ ਲੱਗ ਪਿਆ। ਪਿਛਲੇ ਕੁਝ ਦਿਨਾਂ ਤੋਂ ਉਸ ਦੀ ਪਤਨੀ ਬੇਅੰਤ ਕੌਰ ਆਪਣੇ ਪੇਕੇ ਪਿੰਡ ਤੁੰਗਵਾਲੀ ਗਈ ਹੋਈ ਸੀ, ਜਦਕਿ ਐਤਵਾਰ ਨੂੰ ਇਹ ਨੌਜਵਾਨ ਆਪਣੀ ਪਤਨੀ ਨੂੰ ਮਿਲਣ ਲਈ ਆਪਣੇ ਸਹੁਰੇ ਪਿੰਡ ਤੁੰਗਵਾਲੀ ਗਿਆ ਹੋਇਆ ਸੀ। ਜਿੱਥੇ ਪੁਲਸ ਮੁਲਾਜ਼ਮ ਦੇ ਸਾਲੇ ਕਾਕਾ ਸਿੰਘ ਨੇ ਆਪਣੇ ਸਾਥੀਆਂ ਹੰਸਾ ਸਿੰਘ ਅਤੇ ਬਲਕਰਨ ਸਿੰਘ ਨਾਲ ਮਿਲ ਕੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ
ਜਗਮੀਤ ਦੀਆਂ ਚੀਕਾਂ ਸੁਣ ਕੇ ਜਦੋਂ ਉਸ ਦੀ ਪਤਨੀ ਬੇਅੰਤ ਕੌਰ ਉਸ ਨੂੰ ਬਚਾਉਣ ਲਈ ਆਈ ਤਾਂ ਮੁਲਜ਼ਮਾਂ ਨੇ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰਦਾਤ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ ਅਤੇ ਬਾਅਦ ਵਿਚ ਮੌਕੇ ’ਤੇ ਪਹੁੰਚੀ ਪੁਲਸ ਨੇ ਤੇਜ਼ਧਾਰ ਹਥਿਆਰ ਬਰਾਮਦ ਕਰਕੇ ਦੋਵਾਂ ਦੀਆਂਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ ’ਚ ਟ੍ਰੈਫਿਕ ਪੁਲਸ, ਦਿੱਤੀ ਗਈ ਚਿਤਾਵਨੀ
ਕੀ ਕਹਿਣਾ ਹੈ ਪੁਲਸ ਦਾ
ਉਧਰ ਥਾਣਾ ਨਥਾਣਾ ਦੇ ਐੱਸ. ਐੱਚ. ਓ. ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਮ੍ਰਿਤਕ ਪੁਲਸ ਮੁਲਾਜ਼ਮ ਦੇ ਭਰਾ ਸੰਦੀਪ ਜੀਬੀ ਸਿੰਘ ਦੇ ਬਿਆਨਾਂ ’ਤੇ ਪੁਲਸ ਨੇ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਖੁਲਾਸਾ, ਵਿਦਿਆਰਥੀਆਂ ਨੂੰ ਲੈ ਕੇ ਹੈਰਾਨ ਕਰਨ ਵਾਲੀ ਗੱਲ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8