ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ’ਚ ਤਾਇਨਾਤ ਥਾਣੇਦਾਰ ਗ੍ਰਿਫ਼ਤਾਰ

Tuesday, Dec 26, 2023 - 06:25 PM (IST)

ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ’ਚ ਤਾਇਨਾਤ ਥਾਣੇਦਾਰ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਸ ਕਮਿਸ਼ਨਰੇਟ ਦਫ਼ਤਰ ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐੱਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐੱਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਹੈ ਕਿ ਉਕਤ ਪੁਲਸ ਮੁਲਾਜ਼ਮ ਹਾਈਕੋਰਟ ਤੋਂ ਉਸਦੇ ਪਿਤਾ ਦੀ ਗ੍ਰਿਫਤਾਰੀ 'ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਸ ਜਾਂਚ ਵਿਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿਚ ਨਿਯਮਤ ਜ਼ਮਾਨਤ ਲੈਣ ਵਿਚ ਮੱਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਥਾਣੇਦਾਰ ਉਸਦੇ ਪਿਤਾ ਵਲੋਂ ਉਨ੍ਹਾਂ ਦੀ ਸਾਂਝੀ ਫਰਮ ਵਿਚ ਭਾਈਵਾਲਾਂ ਵਿਰੁੱਧ ਦਰਜ ਕੀਤੇ ਇਕ ਵੱਖਰੇ ਕੇਸ ਵਿਚ ਮਦਦ ਦੇਣ ਦੇ ਨਾਮ ਹੇਠ ਪਹਿਲਾਂ ਇਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐੱਸ. ਆਈ. ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਪੁਲਸ ਮੁਲਾਜ਼ਮ ਖ਼ਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆ ਦਾ ਸ਼ੈਡਿਊਲ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News