ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼

04/08/2023 11:24:20 AM

ਤਰਨਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਜ਼ਿਲ੍ਹੇ ਵਿਚ ਤਾਇਨਾਤ ਇਕ ਥਾਣੇਦਾਰ ਵਲੋਂ ਆਪਣੇ ਆਪ ਨੂੰ ਗੋਲੀ ਮਾਰਦੇ ਹੋਏ 12 ਲੱਖ ਰੁਪਏ ਲੁਟੇਰਿਆਂ ਵਲੋਂ ਲੁੱਟਣ ਦਾ ਡਰਾਮਾ ਰਚਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਪੁਲਸ ਵਲੋਂ ਇਸ ਕੇਸ ਦਾ ਪਰਦਾਫਾਸ਼ ਕਰਦੇ ਹੋਏ ਥਾਣੇਦਾਰ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਥਾਣੇਦਾਰ ਐੱਸ.ਐੱਸ.ਪੀ ਤਰਨ ਤਾਰਨ ਦੀ ਗਾਰਦ ਵਿਚ ਤੈਨਾਤ ਦੱਸਿਆ ਜਾ ਰਿਹਾ ਹੈ, ਜਿਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣੇਦਾਰ ਬਲਦੇਵ ਸਿੰਘ ਜ਼ਿਲ੍ਹਾ ਤਰਨਤਾਰਨ ਵਿਚ ਤੈਨਾਤ ਹੈ ਅਤੇ ਉਸ ਦੀ ਡਿਊਟੀ ਐੱਸ.ਐੱਸ.ਪੀ ਤਰਨਤਾਰਨ ਦੀ ਗਾਰਦ ਵਿਚ ਦੱਸੀ ਜਾ ਰਹੀ ਹੈ। ਥਾਣੇਦਾਰ ਬਲਦੇਵ ਸਿੰਘ ਵਲੋਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਚੌਂਕੀ ਦਬੁਰਜੀ ਦੇ ਇੰਚਾਰਜ ਮਨਪ੍ਰੀਤ ਸਿੰਘ ਨੂੰ ਸੂਚਨਾ ਦਿੱਤੀ ਗਈ ਕਿ ਉਸ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਹੈ ਅਤੇ ਉਸ ਪਾਸੋਂ 12 ਲੱਖ ਰੁਪਏ ਦੀ ਨਕਦੀ ਲੁੱਟ ਗਈ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਚੌਂਕੀ ਇੰਚਾਰਜ ਮਨਪ੍ਰੀਤ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰਦੇ ਹੋਏ ਬਲਦੇਵ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। 

ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਲਦੇਵ ਸਿੰਘ ਨੇ ਦੱਸਿਆ ਕਿ ਉਸ ਵਲੋਂ ਇਕ ਔਰਤ ਪਾਸੋਂ 12 ਲੱਖ ਰੁਪਏ ਦੀ ਰਾਸ਼ੀ ਲਿਆਂਦੀ ਗਈ ਸੀ, ਜਿਸ ਨੂੰ ਅਣਪਛਾਤੇ ਲੁਟੇਰਿਆਂ ਵਲੋਂ ਲੁੱਟ ਲਿਆ ਗਿਆ। ਇਸ ਮਾਮਲੇ ਵਿਚ ਕੁਝ ਸ਼ੱਕ ਪੈਣ ਉੱਪਰ ਪੁਲਸ ਵਲੋਂ ਕੀਤੀ ਗਈ ਤਫ਼ਤੀਸ਼ ਵਿਚ ਸਾਰੀ ਗੱਲ ਝੂਠ ਸਾਬਤ ਹੁੰਦੀ ਨਜ਼ਰ ਆਈ। ਜਿਸ ਤੋਂ ਬਾਅਦ ਕੀਤੀ ਗਈ ਪੁੱਛਗਿੱਛ ਦੌਰਾਨ ਥਾਣੇਦਾਰ ਬਲਦੇਵ ਸਿੰਘ ਨੇ ਪੁਲਸ ਅੱਗੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਕਿ ਉਸ ਵਲੋਂ ਇਹ ਸਾਰਾ ਡਰਾਮਾ ਲੋਕਾਂ ਦੇ ਪੈਸੇ ਲੈਣ-ਦੇਣ ਦੇ ਚੱਕਰ ਵਿਚ ਰਚਿਆ ਗਿਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਥਾਣੇਦਾਰ ਬਲਦੇਵ ਸਿੰਘ ਵਲੋਂ ਲੰਮੇ ਸਮੇਂ ਤੋਂ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਏ ਜਾਣ ਸਬੰਧੀ ਕੰਮ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ- 'ਟਾਈਮ 100' ਦੀ ਸੂਚੀ 'ਚ ਪਹਿਲੇ ਸਥਾਨ 'ਤੇ ਆਏ ਕਿੰਗ ਖ਼ਾਨ, ਮਾਰਕ ਜ਼ੁਕਰਬਰਗ ਸਣੇ ਇਨ੍ਹਾਂ ਦਿੱਗਜਾਂ ਨੂੰ ਪਛਾੜਿਆ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਮੁਖੀ ਦਬੁਰਜੀ ਦੇ ਇੰਚਾਰਜ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ ਅਤੇ ਨਾਲ ਹੀ ਉਸਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan