ਪੁਲਸ ਮੁਲਾਜ਼ਮ ਦੇ ਬੁਲਟ ਦੀ ਕੱਢ ਲਈ ਚਾਬੀ, ਕਰਨ ਲੱਗੇ ਧੱਕਾਮੁੱਕੀ; ਵੀਡੀਓ ਵਾਇਰਲ ਹੋਣ 'ਤੇ ਹੋਇਆ ਐਕਸ਼ਨ
Saturday, Aug 24, 2024 - 09:52 AM (IST)
ਫ਼ਤਿਹਗੜ੍ਹ ਸਾਹਿਬ (ਜਗਦੇਵ/ਵਿਪਨ): ਬੀਤੇ ਦਿਨੀਂ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਸੀ ਜਿਸ ਵਿਚ ਕੁਝ ਲੋਕਾਂ ਵੱਲੋਂ ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਰੋਕ ਕੇ ਉਸ ਨਾਲ ਬਹਿਸਬਾਜ਼ੀ ਕੀਤੀ ਜਾ ਰਹੀ ਸੀ। ਇਨ੍ਹਾਂ ਲੋਕਾਂ ਵੱਲੋਂ ਪੁਲਸ ਮੁਲਾਜ਼ਮ ਦੇ ਬੁਲਟ ਦੀ ਚਾਬੀ ਕੱਢ ਲਈ ਗਈ ਤੇ ਉਸ ਨਾਲ ਧੱਕਾਮੁੱਕੀ ਵੀ ਕੀਤੀ ਗਈ। ਦੂਜੇ ਮੁਲਾਜ਼ਮ ਨੇ ਆ ਕੇ ਮਾਮਲਾ ਸ਼ਾਂਤ ਕਰਵਾਇਆ ਸੀ। ਹੁਣ ਪੁਲਸ ਵੱਲੋਂ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ FIR ਦਰਜ ਕਰ ਕੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਧਾਕੜ ਭਾਰਤੀ ਕ੍ਰਿਕਟਰ ਵੱਲੋਂ ਸੰਨਿਆਸ ਦਾ ਐਲਾਨ! ICC ਟੂਰਨਾਮੈਂਟਸ 'ਚ ਰਿਹਾ ਹੈ ਸ਼ਾਨਦਾਰ ਪ੍ਰਦਰਸ਼ਨ
ਉਕਤ ਪੁਲਸ ਮੁਲਾਜ਼ਮ ਇਸ ਘਟਨਾ ਦੀ ਸ਼ਿਕਾਇਤ ਮੰਡੀ ਗੋਬਿੰਦਗੜ੍ਹ ਥਾਣੇ ਵਿਚ ਦਿੱਤੀ ਗਈ। ਇਸ ਸ਼ਿਕਾਇਤ ਦੇ ਅਧਾਰ 'ਤੇ ਪੁਲਸ ਮੁਲਾਜ਼ਮ ਨਾਲ ਧੱਕਾਮੁੱਕੀ, ਬਦਸਲੂਕੀ ਕਰਨ ਦੇ ਨਾਲ-ਨਾਲ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਵਿਚ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀ ਅਣਪਛਾਤਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ NSA ਖ਼ਿਲਾਫ਼ ਕੀਤਾ ਹਾਈ ਕੋਰਟ ਦਾ ਰੁਖ
ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ ਐਚ ਓ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਪੁਲਸ ਮੁਲਾਜ਼ਮ ਨਾਲ ਬਦਸਲੂਕੀ ਦਾ ਇਕ ਵੀਡਿਓ ਜਦੋਂ ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਤਾਂ ਵੀਡਿਓ ਵਿਚ ਮੌਜੂਦ ਰੇਲਵੇ ਪੁਲਸ ਸਰਹੰਦ ਦੇ ਮੁਲਾਜ਼ਮ ਵੱਲੋਂ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਸ਼ਿਕਾਇਤ ਦਿੱਤੀ ਗਈ ਸੀ। ਇਸ 'ਤੇ ਕਾਰਵਾਈ ਕਰਦੇ ਹੋਏ ਉਕਤ ਨੌਜਵਾਨ ਭਰਤ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਭਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - 17 ਲੱਖ ਖਰਚ ਕੇ ਲਵਾਇਆ ਸੀ ਕੈਨੇਡਾ ਦਾ ਵੀਜ਼ਾ, ਅਸਲੀਅਤ ਪਤਾ ਲੱਗੀ ਤਾਂ ਉੱਡ ਗਏ ਹੋਸ਼
ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਵਿਚ ਹਿੰਦੂ ਜਥੇਬੰਦੀਆਂ ਵੱਲੋਂ ਗਊ ਮਾਸ ਨਾਲ ਭਰਿਆ ਟਰੱਕ ਕਾਬੂ ਕੀਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਵੱਲੋਂ ਸੁਣਵਾਈ ਨਾ ਕਰਨ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਤੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਸਾਰੇ ਸਟਾਫ਼ ਨੂੰ ਬਰਖ਼ਾਸਤ ਕਰਨ ਦੀ ਮੰਗ ਗਈ। 3 ਘੰਟੇ ਮਗਰੋਂ ਉਨ੍ਹਾਂ ਨੇ ਇਹ ਧਰਨਾ ਚੁੱਕ ਲਿਆ ਤੇ ਪੁਲਸ ਵੱਲੋਂ ਇਸ ਮਾਮਲੇ ਵਿਚ FIR ਦਰਜ ਕਰ ਲਈ ਗਈ। ਇਹ ਵੀਡੀਓ ਵੀ ਇਸ ਧਰਨੇ ਦੀ ਹੀ ਦੱਸੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8