ਡਿਊਟੀ ਦੌਰਾਨ ਸਹਾਇਕ ਥਾਣੇਦਾਰ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ ’ਚ 7 ਨਾਮਜ਼ਦ

Thursday, Jun 20, 2024 - 04:21 PM (IST)

ਡਿਊਟੀ ਦੌਰਾਨ ਸਹਾਇਕ ਥਾਣੇਦਾਰ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ ’ਚ 7 ਨਾਮਜ਼ਦ

ਘੱਗਾ (ਸਨੇਹੀ) : ਥਾਣਾ ਘੱਗਾ ਅਧੀਨ ਪੈਂਦੇ ਪਿੰਡ ਅਤਾਲਾਂ ਵਿਖੇ ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਕੀਤੀ ਕੁੱਟਮਾਰ ਅਤੇ ਧਮਕੀਆਂ ਦੇਣ ਦੇ ਮਾਮਲੇ ’ਚ 3 ਔਰਤਾਂ ਸਮੇਤ 7 ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਥਾਣਾ ਘੱਗਾ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ 19 ਜੂਨ ਨੂੰ ਕੰਟਰੋਲ ਰੂਮ ਪਟਿਆਲਾ ਤੋਂ ਸੂਚਨਾ ਮਿਲੀ ਕਿ ਅਮਨਦੀਪ ਕੌਰ ਪੁੱਤਰੀ ਬਲਵੀਰ ਸਿੰਘ ਵਾਸੀ ਪਿੰਡ ਅਤਾਲਾਂ ਦੀ ਉਸ ਦਾ ਪਤੀ ਨਾਨਕ ਸਿੰਘ ਕੁੱਟਮਾਰ ਕਰ ਰਿਹਾ ਹੈ। ਪ੍ਰੰਤੂ ਜਦੋਂ ਮੈਂ ਮੌਕੇ ’ਤੇ ਪੁੱਜਾ ਤਾਂ ਨਾਨਕ ਸਿੰਘ ਅਤੇ ਉਸ ਦੇ ਸਾਥੀ 6 ਹੋਰ ਮਰਦਾਂ ਅਤੇ ਔਰਤਾਂ ਨੇ ਇਕੱਠੇ ਹੋ ਕੇ ਸਰਕਾਰੀ ਡਿਊਟੀ ’ਚ ਵਿਘਨ ਪਾਉਂਦਿਆਂ ਮੇਰੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ, ਜਿਸ ਕਾਰਨ ਮੈਂ ਸਿਵਲ ਹਸਪਤਾਲ ਪਾਤੜਾਂ ਵਿਖੇ ਦਾਖਲ ਹਾਂ।

ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਮੁਲਜ਼ਮਾਂ ਨਾਨਕ ਸਿੰਘ ਪੁੱਤਰ ਅਵਤਾਰ ਸਿੰਘ, ਅਵਤਾਰ ਸਿੰਘ ਪੁੱਤਰ ਵਜੀਰ ਸਿੰਘ, ਗੁਰਮਾਨ ਸਿੰਘ ਪੁੱਤਰ ਨਾਨਕ ਸਿੰਘ ਵਾਸੀਆਨ ਪਿੰਡ ਅਤਾਲਾਂ, ਮਨਪ੍ਰੀਤ ਕੌਰ ਪਤਨੀ ਹਰਵਿੰਦਰ ਸਿੰਘ ਵਾਸੀ ਪਿੰਡ ਕਲਬੁਰਛਾਂ, ਪਿੰਦਰਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਪਿੰਡ ਹਸਨਪੁਰ, ਅਮਨਦੀਪ ਕੌਰ ਪਤਨੀ ਅਮਨਦੀਪ ਸਿੰਘ ਅਤੇ ਨਵਜੋਤ ਸਿੰਘ ਪੁੱਤਰ ਅਮਨਦੀਪ ਸਿੰਘ ਵਾਸੀਆਨ ਟਿੱਬਾ ਬਸਤੀ ਪਾਤੜਾਂ ਖਿਲਾਫ ਥਾਣਾ ਘੱਗਾ ਵਿਖੇ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


author

Gurminder Singh

Content Editor

Related News