ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 60 ਬੋਤਲਾਂ ਸਣੇ ਇਕ ਕਾਰ ਸਵਾਰ ਕਾਬੂ

09/10/2017 11:45:43 AM

ਸੰਗਤ ਮੰਡੀ (ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਵਿਖੇ ਇਕ ਕਾਰ ਸਵਾਰ ਵਿਅਕਤੀ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 60 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਦੇ ਪਿੰਡਾਂ 'ਚ ਗਸ਼ਤ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਜਦ ਉਹ ਉਕਤ ਪਿੰਡ ਦੇ ਬੱਸ ਅੱਡੇ ਨਜ਼ਦੀਕ ਪਹੁੰਚੇ ਤਾਂ ਡੱਬਵਾਲੀ ਪਾਸਿਓਂ ਇਕ ਸ਼ੱਕੀ ਹਾਲਤ 'ਚ ਆ ਰਹੀ ਕਾਰ ਨੂੰ ਰੋਕ ਕੇ ਜਦੋਂ ਇਸ ਦੀ ਤਲਾਸ਼ੀ ਲਈ ਤਾਂ ਇਸ 'ਚੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਹੋਈਆਂ। 
ਫੜੇ ਗਏ ਕਾਰ ਸਵਾਰ ਦੀ ਪਛਾਣ ਜਗਦੇਵ ਸਿੰਘ ਵਾਸੀ ਮਲਕਪੁਰਾ ਜ਼ਿਲਾ ਸਿਰਸਾ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਇਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ ਹੈ।


Related News