ਦੁਸਹਿਰੇ ਦੇ ਤਿਉਹਾਰ ਮੌਕੇ ਸੁਚਾਰੂ ਪ੍ਰਬੰਧਾਂ ਲਈ 2 ਹਜ਼ਾਰ ਪੁਲਸ ਮੁਲਾਜ਼ਮ ਰਹਿਣਗੇ ਤਾਇਨਾਤ - ਸੀ.ਪੀ.

Thursday, Oct 14, 2021 - 09:44 PM (IST)

ਦੁਸਹਿਰੇ ਦੇ ਤਿਉਹਾਰ ਮੌਕੇ ਸੁਚਾਰੂ ਪ੍ਰਬੰਧਾਂ ਲਈ 2 ਹਜ਼ਾਰ ਪੁਲਸ ਮੁਲਾਜ਼ਮ ਰਹਿਣਗੇ ਤਾਇਨਾਤ - ਸੀ.ਪੀ.

ਲੁਧਿਆਣਾ (ਬਿਊਰੋ) : ਪੁਲਸ ਕਮਿਸ਼ਨਰ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਦੁਸਹਿਰੇ ਦੇ ਤਿਉਹਾਰ ਮੌਕੇ ਸੁਖਾਵਾਂ ਮਾਹੌਲ ਬਣਾਉਣ ਅਤੇ ਭੀੜ ਕਾਰਨ ਕਿਸੇ ਅਣ-ਸੁਖਾਵੀਂ ਘਟਨਾ ’ਤੇ ਕਾਬੂ ਪਾਉਣ ਲਈ ਲਗਭਗ 2 ਹਜ਼ਾਰ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਸ ਦੇ ਅਧਿਕਾਰ ਖੇਤਰ ਅਧੀਨ 23 ਥਾਵਾਂ ’ਤੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜ੍ਹੇ ਜਾਣਗੇ ਅਤੇ ਇਨ੍ਹਾਂ ਸਾਰੀਆਂ ਥਾਵਾਂ ’ਤੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਅਕੈਡਮੀ ਫਿਲੌਰ ਤੋਂ ਵਾਧੂ ਫੋਰਸ ਵੀ ਸ਼ਹਿਰ ’ਚ ਤਾਇਨਾਤ ਕੀਤੀ ਗਈ ਹੈ। ਸੈਕਟਰ-39 ਚੰਡੀਗੜ੍ਹ ਰੋਡ, ਦਰੇਸੀ ਅਤੇ ਹੋਰ ਖੇਤਰਾਂ ਦੇ ਕੁਝ ਸਥਾਨਾਂ ਦਾ ਦੌਰਾ ਕਰਦੇ ਹੋਏ, ਸੀ. ਪੀ. ਨੇ ਕਮਿਸ਼ਨਰੇਟ ਪੁਲਸ ਦੀ ਹਰ ਕੀਮਤ ’ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਪ੍ਰਬੰਧਾਂ ਦਾ ਨਿਰੀਖਣ ਕਰਨ ਦਾ ਇਕੋ-ਇਕ ਉਦੇਸ਼ ਜਵਾਬਦੇਹ ਅਤੇ ਕੁਸ਼ਲ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਮਜ਼ਬੂਤ ਬਣਾਉਣਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਧਾਉਣ ਦਾ ‘ਆਪ’ ਨੇ ਕੀਤਾ ਸਖ਼ਤ ਵਿਰੋਧ

PunjabKesari

ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਅੱਵਲ ਦਰਜ਼ੇ ਦੇ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਇਸ ਕਾਰਜ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਵਰਤਣ ਵਾਲੇ ਨੂੰ ਕਰੜੇ ਹੱਥੀ ਲਿਆ ਜਾਵੇਗਾ।

PunjabKesari

ਇਸ ਦੌਰਾਨ ਸੀ. ਪੀ. ਨੇ ਜੀਓ ਰੈਂਕ ਦੇ ਅਧਿਕਾਰੀਆਂ ਨਾਲ ਸਾਈਟਾਂ 'ਤੇ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਥਾਵਾਂ 'ਤੇ 24 ਘੰਟੇ ਗਸ਼ਤ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ/ਪੀ. ਸੀ. ਆਰ. ਸਟਾਫ ਇਨ੍ਹਾਂ ਇਲਾਕਿਆਂ ’ਚ ਚੌਵੀ ਘੰਟੇ ਨਿਗਰਾਨੀ ਅਤੇ ਗਸ਼ਤ ਕਰ ਰਿਹਾ ਹੈ ਜਿੱਥੇ ਇਨ੍ਹਾਂ ਥਾਵਾਂ 'ਤੇ ਵੱਡੀ ਗਿਣਤੀ 'ਚ ਪੈਦਲ ਚੱਲ ਕੇ ਸ਼ਮੂਲੀਅਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਲਾਲੀਪਾਪ ਆਖਰੀ ਚਾਰ-ਪੰਜ ਮਹੀਨਿਆਂ ’ਚ ਹੀ ਕਿਉਂ ਦਿੱਤੇ ਜਾ ਰਹੇ ਹਨ? : ਸਿੱਧੂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News