‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤੇ ਜਾਣਗੇ ਇਹ ਪੁਲਸ ਮੁਲਾਜ਼ਮ

Monday, Aug 14, 2023 - 09:44 PM (IST)

‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤੇ ਜਾਣਗੇ ਇਹ ਪੁਲਸ ਮੁਲਾਜ਼ਮ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਦੀਆਂ ਸਿਫਾਰਸ਼ਾਂ 'ਤੇ ਰਾਜਪਾਲ ਨੇ ਅੱਜ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ 4 ਅਧਿਕਾਰੀਆਂ/ਕਰਮਚਾਰੀਆਂ 'ਚ ਐਂਟੀ-ਗੈਂਗਸਟਰ ਟਾਸਕ ਫੋਰਸ ਦੇ 2 ਪੀਪੀਐੱਸ ਅਧਿਕਾਰੀ ਏਆਈਜੀ ਸੰਦੀਪ ਗੋਇਲ ਤੇ ਡੀਐੱਸਪੀ ਬਿਕਰਮ ਬਰਾੜ ਸ਼ਾਮਲ ਹਨ ਅਤੇ ਬਾਕੀ 2 ਮੁਲਾਜ਼ਮਾਂ 'ਚ ਇੰਸਪੈਕਟਰ ਪੁਸ਼ਵਿੰਦਰ ਸਿੰਘ ਅਤੇ ਕਾਂਸਟੇਬਲ ਨਵਨੀਤ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : ਰਿੰਦਾ ਤੇ ਗੋਲਡੀ ਬਰਾੜ ਵੱਲੋਂ ਚਲਾਏ ਜਾ ਰਹੇ ਇਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਸਣੇ 5 ਕਾਬੂ

PunjabKesari

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਅਧਿਕਾਰੀਆਂ/ਕਰਮਚਾਰੀਆਂ 'ਚ 7 ਪੀਪੀਐੱਸ ਅਧਿਕਾਰੀ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ, ਏਆਈਜੀ ਜ਼ੋਨਲ ਸੀਆਈਡੀ ਪਟਿਆਲਾ ਆਲਮ ਵਿਜੈ ਸਿੰਘ, ਐੱਸਪੀ ਇਨਵੈਸਟੀਗੇਸ਼ਨ ਤਰਨਤਾਰਨ ਵਿਸ਼ਾਲਜੀਤ ਸਿੰਘ, ਡੀਐੱਸਪੀ ਐੱਸਟੀਐੱਫ ਲੁਧਿਆਣਾ ਰੇਂਜ ਦਵਿੰਦਰ ਕੁਮਾਰ, ਡੀਐੱਸਪੀ ਆਪ੍ਰੇਸ਼ਨ ਸੰਜੀਵਨ ਗੁਰੂ, ਡੀਐੱਸਪੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਬਰਿੰਦਰ ਸਿੰਘ ਅਤੇ ਡੀਐੱਸਪੀ ਪੀਏਪੀ ਟ੍ਰੇਨਿੰਗ ਸੈਂਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਤੋਂ ਇਲਾਵਾ ਇੰਸਪੈਕਟਰ ਸ਼ਿਵ ਕੁਮਾਰ, ਐੱਸਆਈ ਗੁਰਿੰਦਰ ਸਿੰਘ, ਐੱਸਆਈ ਸੁਰੇਸ਼ ਕੁਮਾਰ, ਐੱਸਆਈ ਅਕਸ਼ੈਦੀਪ ਸਿੰਘ, ਏਐੱਸਆਈ ਇਕਬਾਲ ਸਿੰਘ, ਏਐੱਸਆਈ ਹਰਵਿੰਦਰ ਸਿੰਘ, ਏਐੱਸਆਈ ਦਿਨੇਸ਼ ਕੁਮਾਰ ਤੇ ਏਐੱਸਆਈ ਸੁਰਿੰਦਰਪਾਲ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : ਤਰਨਤਾਰਨ: ਪਿਓ ਹੀ ਨਿਕਲਿਆ 3 ਸਾਲਾ ਮਾਸੂਮ ਦਾ ਕਾਤਲ, ਕਾਰਨ ਜਾਣ ਉੱਡ ਜਾਣਗੇ ਹੋਸ਼

PunjabKesari

ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਸ ਬਲ ਨੂੰ ਹੋਰ ਵੀ ਲਗਨ ਅਤੇ ਸਮਰਪਣ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੀਨੀਅਰ ਪੁਲਸ ਕਪਤਾਨ (ਐੱਸਐੱਸਪੀ) ਚੰਡੀਗੜ੍ਹ ਕੰਵਰਦੀਪ ਕੌਰ ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀਐੱਸਪੀ ਹੈੱਡਕੁਆਰਟਰ) ਪਟਿਆਲਾ ਦਲਬੀਰ ਸਿੰਘ ਨੂੰ ਸਾਲ 2023 ਲਈ ‘ਜਾਂਚ 'ਚ ਉੱਤਮਤਾ ਲਈ ਕੇਂਦਰੀ ਗ੍ਰਹਿ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤੇ ਜਾਣ ਲਈ ਵਧਾਈ ਦਿੱਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News