ਪੁਲਸ ਹੱਥ ਲੱਗੀ ਸਫਲਤਾ, ਦੋ ਕਿਲੋ ਭੁੱਕੀ ਸਮੇਤ ਤਸਕਰ ਗ੍ਰਿਫਤਾਰ

03/29/2017 7:03:11 PM

ਘੱਗਾ (ਸਨੇਹੀ) : ਸੀਨੀਅਰ ਪੁਲਸ ਕਪਤਾਨ ਪਟਿਆਲਾ ਵੱਲੋਂ ਆਰੰਭੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਡੀ. ਐਸ. ਪੀ. ਪਾਤੜਾਂ ਸੱਤਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਥਾਣਾ ਘੱਗਾ ਦੇ ਐੱਸ. ਐੱਚ. ਓ ਇੰਸਪੈਕਟਰ ਪੁਨੀਤ ਸਿੰਘ ਚਹਿਲ ਦੀ ਪੁਲਸ ਪਾਰਟੀ ਨੇ ਇਕ ਵਿਅਕਤੀ ਪਾਸੋਂ ਦੋ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਘੱਗਾ ਦੇ ਇੰਚਾਰਜ ਇੰਸਪੈਕਟਰ ਪੁਨੀਤ ਸਿੰਘ ਚਹਿਲ ਦੀ ਅਗਵਾਈ ਹੇਠ ਪੁਲਸ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ਸਾਹਿਬ ਸਿੰਘ ਨੇ ਸਮੇਤ ਪੁਲਸ ਪਾਰਟੀ ਦੌਰਾਨ ਗਸ਼ਤ ਪਿੰਡ ਨਨਹੇੜਾ ਨੇੜੇ ਪੈਦਲ ਆ ਰਹੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ ਜਿਸ ਨੂੰ ਪੁਲਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ। ਪੁਲਸ ਨੇ ਦੋਸ਼ੀ ਖਿਲਾਫ ਮੁਕੱਦਮਾ ਨੰਬਰ 18 ਐਕਸਾਈਜ਼ ਐਕਟ ਦੀ ਧਾਰਾ 15/61/85 ਐੱਨ. ਡੀ. ਪੀ. ਐਸ. ਐਕਟ ਤਹਿਤ ਕੇਸ ਰਜਿਸਟਰਡ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿਤੀ ਹੈ।

Gurminder Singh

This news is Content Editor Gurminder Singh