ਪੁਲਸ ਚੌਂਕੀ ਵਿਚ ਹੋਏ ਮੁਲਾਜ਼ਮਾਂ ਦੇ ਕਤਲ ਕਾਂਡ ''ਚ ਨਵਾਂ ਮੋੜ, ਮੁਲਜ਼ਮ ਦਿਲਾਵਰ ਦਾ ਵੱਡਾ ਖੁਲਾਸਾ

Friday, Feb 27, 2026 - 04:27 PM (IST)

ਪੁਲਸ ਚੌਂਕੀ ਵਿਚ ਹੋਏ ਮੁਲਾਜ਼ਮਾਂ ਦੇ ਕਤਲ ਕਾਂਡ ''ਚ ਨਵਾਂ ਮੋੜ, ਮੁਲਜ਼ਮ ਦਿਲਾਵਰ ਦਾ ਵੱਡਾ ਖੁਲਾਸਾ

ਗੁਰਦਾਸਪੁਰ : ਪੁਲਸ ਚੌਂਕੀ ਵਿਚ ਹੋਏ ਪੁਲਸ ਮੁਲਾਜ਼ਮਾਂ ਦੇ ਦੋਹਰੇ ਕਤਲ ਕਾਂਡ ਦੇ ਮਾਮਲੇ ਵਿਚ ਇਕ ਅਹਿਮ ਅਤੇ ਨਵਾਂ ਮੋੜ ਆਇਆ ਹੈ। ਇਸ ਕੇਸ ਵਿਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਿਲਾਵਰ ਸਿੰਘ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਉਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਦਿਲਾਵਰ ਸਿੰਘ ਨੇ ਆਪਣੇ ਬਿਆਨ ਵਿਚ ਦਾਅਵਾ ਕੀਤਾ ਹੈ ਕਿ ਵਾਰਦਾਤ ਦੌਰਾਨ ਗੋਲੀਆਂ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਚਲਾਈਆਂ ਸਨ। ਉਸ ਨੇ ਅੱਗੇ ਕਿਹਾ ਕਿ ਉਹ ਖੁਦ ਵਾਰਦਾਤ ਵਿਚ ਸ਼ਾਮਲ ਨਹੀਂ ਸੀ, ਬਲਕਿ ਉਹ ਸਿਰਫ਼ ਉਨ੍ਹਾਂ ਦੇ ਨਾਲ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਤਨਖਾਹਾਂ ਨੂੰ ਲੈ ਕੇ ਪੈ ਗਿਆ ਰੌਲਾ, ਹੋ ਗਿਆ ਵੱਡਾ ਐਲਾਨ

ਐਨਕਾਊਂਟਰ 'ਤੇ ਵਿਵਾਦ 

ਜ਼ਿਕਰਯੋਗ ਹੈ ਕਿ ਪੁਲਸ ਨੇ ਕੁਝ ਦਿਨ ਪਹਿਲਾਂ ਹੀ ਇਸ ਮਾਮਲੇ ਦੇ ਮੁੱਖ ਮੁਲਜ਼ਮ ਰਣਜੀਤ ਸਿੰਘ ਦਾ ਐਨਕਾਊਂਟਰ ਕਰ ਦਿੱਤਾ ਸੀ। ਪੁਲਸ ਮੁਤਾਬਕ, ਰਣਜੀਤ ਸਿੰਘ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੌਰਾਨ ਇਹ ਮੁਕਾਬਲਾ ਹੋਇਆ। ਇਸ ਕਾਰਵਾਈ ਦੌਰਾਨ ਪੁਲਸ ਮੁਲਾਜ਼ਮ ਵੀ ਜ਼ਖਮੀ ਹੋਏ ਸਨ ਅਤੇ ਰਣਜੀਤ ਸਿੰਘ ਮਾਰਿਆ ਗਿਆ ਸੀ। 

ਇਹ ਵੀ ਪੜ੍ਹੋ : ਬਿਜਲੀ ਦੇ ਬਿੱਲ ਨੂੰ ਲੈ ਕੇ ਪੈ ਗਿਆ ਵੱਡਾ ਪੰਗਾ, ਪਾਵਰਕਾਮ ਨੇ ਚੁੱਕਿਆ ਵੱਡਾ ਕਦਮ

ਪਰਿਵਾਰ ਦੇ ਦੋਸ਼

ਦੂਜੇ ਪਾਸੇ ਮ੍ਰਿਤਕ ਰਣਜੀਤ ਸਿੰਘ ਦੇ ਪਰਿਵਾਰ ਨੇ ਪੁਲਸ ਦੀ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਨੇ ਰਣਜੀਤ ਸਿੰਘ ਦਾ 'ਫੇਕ ਐਨਕਾਊਂਟਰ' ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਕੋਲ ਰਣਜੀਤ ਦੇ ਖਿਲਾਫ ਕੋਈ ਪੁਖਤਾ ਸਬੂਤ ਨਹੀਂ ਸਨ ਅਤੇ ਬਿਨਾਂ ਸਬੂਤਾਂ ਦੇ ਹੀ ਉਨ੍ਹਾਂ ਦੇ ਪੁੱਤਰ ਨੂੰ ਮਾਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News