ਮੋਗਾ ਜ਼ਿਲ੍ਹੇ 'ਚ ਦੇਹ ਵਪਾਰ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਹਿਰਾਸਤ 'ਚ ਲਏ ਕਈ ਜੋੜੇ

Thursday, Oct 07, 2021 - 12:07 PM (IST)

ਮੋਗਾ (ਵਿਪਨ ਓਂਕਾਰਾ,ਆਜ਼ਾਦ, ਗੋਪੀ ਰਾਊਕੇ): ਜ਼ਿਲ੍ਹਾ ਪੁਲਸ ਮੁਖੀ ਧਰੂਮਨ ਐੱਚ. ਨਿੰਬਲੇ ਵੱਲੋਂ ਅੱਜ ਮੋਗਾ ਸ਼ਹਿਰ ਸਮੇਤ ਪੂਰੇ ਜ਼ਿਲ੍ਹੇ ਦੇ ਹੋਟਲਾਂ ਵਿਚ ਚੱਲਦੇ ਕਥਿਤ ਦੇਹ ਵਪਾਰ ਦੇ ਧੰਦੇ ਨੂੰ ਰੋਕਣ ਲਈ ਅੱਜ ਤਿੰਨ ਪੁਲਸ ਦੀਆਂ ਟੀਮਾਂ ਬਣਾ ਕੇ ‘ਰੇਡ’ ਕੀਤੀ, ਜਿਸ ਵਿਚ ਦੌਰਾਨ ਪਤਾ ਲੱਗਾ ਹੈ ਕਿ ਪੁਲਸ ਵੱਲੋਂ ਵੱਖ-ਵੱਖ ਹੋਟਲਾਂ ’ਚੋਂ ਜੋੜਿਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਗਿੱਛ ਸ਼ੁਰੂ ਕੀਤੀ ਗਈ ਹੈ, ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਸ ਮੁਖੀ ਨੂੰ ਇਹ ਸ਼ਿਕਾਇਤ ਮਿਲੀ ਸੀ ਕਿ ਜ਼ਿਲ੍ਹੇ ਭਰ ਦੇ ਕੁਝ ਹੋਟਲਾਂ ਵਿਚ ਕਥਿਤ ਤੌਰ ’ਤੇ ਦੇਹ ਵਪਾਰ ਦਾ ਧੰਦਾ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾਂਦਾ ਹੈ ਅਤੇ ਜੇਕਰ ਪੁਲਸ ਵੱਲੋਂ ਰੇਡ ਮਾਰੀ ਜਾਵੇ ਤਾਂ ਇਸ ਮਾਮਲੇ ਦੇ ਅੰਦਰ ਛੁਪਿਆ ਸੱਚ ਸਾਹਮਣੇ ਆ ਸਕਦਾ ਹੈ।

ਇਹ ਵੀ ਪੜ੍ਹੋ : 13 ਸਾਲਾ ਧੀ ਨਾਲ ਜੇ.ਈ. ਕਰਦਾ ਸੀ ਅਸ਼ਲੀਲ ਹਰਕਤਾਂ, ਸ਼ਰਮਿੰਦਗੀ 'ਚ ਪਿਓ ਨੇ ਲਿਆ ਫਾਹਾ

ਇਕੱਤਰ ਵੇਰਵਿਆਂ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਡੀ.ਐੱਸ.ਪੀ. ਹੈੱਡਕੁਆਟਰ ਗੁਰਦੀਪ ਸਿੰਘ, ਡੀ.ਐੱਸ.ਪੀ. ਮਨਜੀਤ ਸਿੰਘ ਅਤੇ ਡੀ.ਐੱਸ.ਪੀ. ਜਸਤਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਤਿੰਨ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵੱਲੋਂ ਇਕੋ ਸਮੇਂ ਮੋਗਾ ਦੇ ਫਿਰੋਜ਼ਪੁਰ ਅਤੇ ਲੁਧਿਆਣਾ ਰੋਡ ਸਥਿਤ ਹੋਟਲਾਂ ’ਤੇ ਛਾਪੇਮਾਰੀ ਕੀਤੀ ਗਈ ਜਦੋਂਕਿ ਮੋਗਾ ਸ਼ਹਿਰ ਦੇ ਮੁੱਖ ਬਾਜ਼ਾਰ ਸਮੇਤ ਜ਼ਿਲ੍ਹੇ ਨਾਲ ਸਬੰਧਿਤ ਹੋਰਨਾਂ ਕਸਬਿਆਂ ਦੇ ਹੋਟਲਾਂ ’ਤੇ ਵੀ ‘ਰੇਡ’ ਮਾਰੀ ਗਈ ਹੈ। ਪੁਲਸ ਵੱਲੋਂ ਇਹ ਛਾਪੇਮਾਰੀ ਮੁਹਿੰਮ ਲਗਾਤਾਰ ਜਾਰੀ ਰੱਖੀ ਗਈ।

ਇਹ ਵੀ ਪੜ੍ਹੋ : ਮੋਗਾ ’ਚ ਪਹਿਲੀ ਵਾਰ ਹੋਵੇਗੀ ਭਾਰਤੀ ਫੌਜ ਲਈ ਭਰਤੀ ਰੈਲੀ, ਇਨ੍ਹਾਂ ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈ ਸਕਣਗੇ ਹਿੱਸਾ

ਪੁਲਸ ਦੇ ਕਿਸੇ ਵੀ ਅਧਿਕਾਰੀ ਵੱਲੋਂ ਹੋਟਲਾਂ ਤੋਂ ਕਥਿਤ ਤੌਰ ’ਤੇ ਹਿਰਾਸਤ ਵਿਚ ਲਏ ਗਏ ਜੋੜਿਆਂ ਸਬੰਧੀ ਕੋਈ ਵੀ ਪੁਖਤਾ ਜਾਣਕਾਰੀ ਤਾਂ ਨਹੀਂ ਦਿੱਤੀ ਗਈ, ਪਰ ਪੁਲਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਹੋਟਲ ਤੋਂ ਫੜ੍ਹੇ ਜੋੜਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਮਗਰੋਂ ਹੀ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਵੱਲੋਂ 30 ਦੇ ਲਗਭਗ ਹੋਟਲਾਂ ਦੀ ਸੂਚੀ ਤਿਆਰ ਕੀਤੀ ਗਈ ਸੀ, ਜਿਨ੍ਹਾਂ ’ਤੇ ਪੁਲਸ ਵੱਲੋਂ ਰੇਡ ਮਾਰਨ ਦੀ ਰਣਨੀਤੀ ਤਿਆਰ ਕੀਤੀ ਗਈ ਸੀ, ਪਰ ਆਖਰੀ ਸਮੇਂ ਵਿਚ ਪੁਲਸ ਵੱਲੋਂ 10 ਤੋਂ ਵੱਧ ਹੋਟਲਾਂ ਵਿਚ ਰੇਡ ਮਾਰ ਕੇ ਜੋੜਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ : 800 ਨਵੀਆਂ ਸਰਕਾਰੀ ਬੱਸਾਂ ਜਲਦੀ ਸੜਕਾਂ ’ਤੇ ਦੌੜਣਗੀਆਂ : ਰਾਜਾ ਵੜਿੰਗ


Shyna

Content Editor

Related News