ਭਾਨਾ ਸਿੱਧੂ ਦੇ ਹੱਕ ’ਚ ਜਾ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੁਲਸ ਨੇ ਪਾਇਆ ਘੇਰਾ

Saturday, Feb 03, 2024 - 06:24 PM (IST)

ਭਾਨਾ ਸਿੱਧੂ ਦੇ ਹੱਕ ’ਚ ਜਾ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੁਲਸ ਨੇ ਪਾਇਆ ਘੇਰਾ

ਮੋਰਿੰਡਾ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੰਜਾਬ ਪੁਲਸ ਨੇ ਹਾਊਸ ਅਰੈੱਸਟ ਕਰ ਲਿਆ ਹੈ। ਦਰਅਸਲ ਚਰਨਜੀਤ ਚੰਨੀ ਭਾਨਾ ਸਿੱਧੂ ਦੇ ਹੱਕ ਵਿਚ ਹੋਣ ਵਾਲੀ ਰੈਲੀ ’ਚ ਸ਼ਮੂਲੀਅਤ ਕਰਨ ਲਈ ਜਾ ਰਹੇ ਸਨ। ਇਸ ਦੌਰਾਨ ਪੁਲਸ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਪੁਲਸ ਵਲੋਂ ਉਨ੍ਹਾਂ ਨੂੰ ਘਰ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਬਕਾਇਦਾ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਨੂੰ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਲਗਾਤਾਰ ਕਰਵਟ ਬਦਲ ਰਿਹਾ ਮੌਸਮ, ਫਿਰ ਜਾਰੀ ਹੋਇਆ ਭਾਰੀ ਮੀਂਹ ਦਾ ਅਲਰਟ

ਚੰਨੀ ਨੇ ਕਿਹਾ ਕਿ ਕਿੰਨੀ ਦੇਰ ਰੋਕੋਗੇ, ਕੱਖਾਂ ਦੀ ਅੱਗ ਬਹੁਤੀ ਦੇਰ ਨਹੀਂ ਰੁਕਦੀ ਹੈ। ਇਹ ਅੱਗ ਭੜਕੇਗੀ ਹੀ ਭੜਕੇਗੀ। ਅੱਜ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੀਡੀਓ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਾਬਕਾ ਮੁੱਖ ਮੰਤਰੀ ਨੂੰ ਹੀ ਹਾਊਸ ਅਰੈੱਸਟ ਕਰ ਲਿਆ ਗਿਆ ਹੈ ਤਾਂ ਆਮ ਲੋਕਾਂ ਨਾਲ ਕੀ ਕੀਤਾ ਜਾਵੇਗਾ, ਇਸ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਰਖਾਸਤ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਬਹਾਲ ਕਰਨ ਦੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Gurminder Singh

Content Editor

Related News