ਜਗਰਾਓਂ : ਨਕਲੀ ਸ਼ਰਾਬ ਬਣਾਉਣ ਵਾਲਿਆਂ 'ਤੇ ਪੁਲਸ ਦਾ ਛਾਪਾ, ਫ਼ਰਾਰ ਹੋਏ ਦੋਸ਼ੀ (ਤਸਵੀਰਾਂ)
Wednesday, Aug 05, 2020 - 04:27 PM (IST)
ਜਗਰਾਓਂ (ਰਾਜ) : ਜਗਰਾਓਂ ਪੁਲਸ ਨੂੰ ਬੁੱਧਵਾਰ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਕਸਬਾ ਸਿੱਧਵਾਂ ਬੇਟ ਕੋਲ ਦਰਿਆ ਨੇੜਿਓਂ 2 ਲੱਖ, 10 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਮੱਧ ਪ੍ਰਦੇਸ਼ ਦੀ ਬਾਸਮਤੀ ਲਈ 'ਜੀ. ਆਈ. ਟੈਗ' ਸਬੰਧੀ ਕੈਪਟਨ ਦੀ ਮੋਦੀ ਨੂੰ ਚਿੱਠੀ
ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਿੱਧਵਾਂ ਬੇਟ ਇਲਾਕੇ 'ਚ ਸਤਲੁਜ ਦਰਿਆ ਨੇੜੇ ਕੁਝ ਲੋਕ ਨਕਲੀ ਸ਼ਰਾਬ ਕੱਢ ਰਹੇ ਹਨ, ਜਿਸ ਤੋਂ ਬਾਅਦ ਪੁਲਸ ਨੇ ਜਦੋਂ ਉਕਤ ਥਾਂ 'ਤੇ ਛਾਪਾ ਮਾਰਿਆ ਤਾਂ 2 ਲੱਖ, 10 ਹਜ਼ਾਰ ਲੀਟਰ ਲਾਹਣ ਸਮੇਤ 25 ਡਰੰਮ ਅਤੇ ਨਕਲੀ ਸ਼ਰਾਬ ਬਣਾਉਣ ਵਾਲੀ ਭੱਠੀ ਬਰਾਮਦ ਹੋਈ।
ਇਹ ਵੀ ਪੜ੍ਹੋ : ਡਾਕਟਰ, ਪੁਲਸ ਤੇ ਆਸ਼ਾ ਵਰਕਰਾਂ ਦੀ ਕਰਤੂਤ 'ਤੇ ਯਕੀਨ ਨਹੀਂ ਹੋਵੇਗਾ, ਇੰਝ ਤੋਰ ਰੱਖਿਆ ਸੀ 'ਧੰਦਾ'
ਇਸ ਤੋਂ ਇਲਾਵਾ ਪੁਲਸ ਨੇ ਨਕਲੀ ਸ਼ਰਾਬ ਦੀਆਂ 5800 ਬੋਤਲਾਂ ਵੀ ਬਰਾਮਦ ਕੀਤੀਆਂ। ਦੋਸ਼ੀ ਪੁਲਸ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਮਹੀਨਿਆਂ ਤੋਂ ਬੰਦ ਪਏ 'ਜਿੰਮ' ਤੇ 'ਯੋਗਾ ਕੇਂਦਰ' ਖੁੱਲ੍ਹੇ, ਨੌਜਵਾਨਾਂ 'ਚ ਭਾਰੀ ਉਤਸ਼ਾਹ
ਫਿਲਹਾਲ ਪੁਲਸ ਨੇ ਨਕਲੀ ਰੂੜੀ ਮਾਰਕਾ ਸ਼ਰਾਬ ਕੱਢਣ ਵਾਲੇ 13 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਇਲਾਕੇ 'ਚੋਂ ਨਕਲੀ ਸ਼ਰਾਬ ਦਾ ਕੰਮ ਕਰਨ ਵਾਲਿਆਂ ਦੇ ਜਾਲ ਨੂੰ ਤੋੜਿਆ ਜਾਵੇਗਾ।