ਜਲੰਧਰ ਦੇ ਮਸ਼ਹੂਰ ਸਪਾ ਸੈਂਟਰ ''ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...

Saturday, Aug 08, 2026 - 04:14 PM (IST)

ਜਲੰਧਰ ਦੇ ਮਸ਼ਹੂਰ ਸਪਾ ਸੈਂਟਰ ''ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...

ਜਲੰਧਰ (ਸੋਨੂੰ)- ਪੁਲਸ ਥਾਣਾ 7 ਦੇ ਅਧੀਨ ਆਉਂਦੇ ਗੜ੍ਹਾ ਰੋਡ 'ਤੇ ਸਥਿਤ ਗ੍ਰੈਂਡ ਸਪਾ ਸੈਂਟਰ 'ਤੇ ਪੁਲਸ ਵੱਲੋਂ ਰੇਡ ਕੀਤੀ ਗਈ। ਛਾਪੇਮਾਰੀ ਦੌਰਾਨ ਪੁਲਸ ਨੇ ਗ੍ਰੈਂਡ ਸਪਾ ਸੈਂਟਰ ਤੋਂ ਨੌਜਵਾਨ ਮੁੰਡੇ ਅਤੇ ਕੁੜੀਆਂ ਨੂੰ ਹਿਰਾਸਤ ਵਿਚ ਲਿਆ ਅਤੇ ਥਾਣੇ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਵਾਈ ਦੌਰਾਨ 8 ਤੋਂ 10 ਕੁੜੀਆਂ ਅਤੇ 4 ਤੋਂ 6 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਨੂੰ ਕਾਫ਼ੀ ਸਮੇਂ ਤੋਂ ਇਲਾਕੇ 'ਚ ਸਪਾ ਸੈਂਟਰਾਂ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ।

PunjabKesari

ਇਹ ਵੀ ਪੜ੍ਹੋ: ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ

ਮਿਲੀ ਜਾਣਕਾਰੀ ਮੁਤਾਬਕ ਸਪਾ ਸੈਂਟਰ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਚਲਾਉਣ ਦੀ ਪੁਲਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਮੁੰਡੇ-ਕੁੜੀਆਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਸ ਅਜੇ ਹੋਰ ਸਪਾ ਸੈਂਟਰਾਂ 'ਚ ਦਬਿਸ਼ ਦੇਣ ਦੀ ਤਿਆਰੀ ਵਿਚ ਹੈ। ਹਾਲਾਂਕਿ ਗ੍ਰੈਂਡ ਸਪਾ ਸੈਂਟਰ ਵਿਚ ਹੋਈ ਰੇਡ ਨੂੰ ਲੈ ਕੇ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ।  ਪੁਲਸ ਦੀ ਕਾਰਵਾਈ ਨੇ ਹੋਰ ਸਪਾ ਸੈਂਟਰਾਂ 'ਤੇ ਹਲਚਲ ਮਚਾ ਦਿੱਤੀ ਹੈ। ਪੁਲਸ ਨੇ ਪਹਿਲਾਂ ਗੜ੍ਹਾ ਰੋਡ 'ਤੇ ਹੋਰ ਸਪਾ ਸੈਂਟਰਾਂ 'ਤੇ ਛਾਪੇਮਾਰੀ ਕੀਤੀ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਵਿੱਚੋਂ ਕੁਝ ਸਪਾ ਸੈਂਟਰਾਂ 'ਚ ਖੁੱਲ੍ਹੇਆਮ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। 

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ ਮਿਲਿਆ ਪੂਰਾ ਘਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News