ਥਾਣਾ ਭਿੱਖੀਵਿੰਡ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆ ਨੂੰ ਕੀਤਾ ਕਾਬੂ

Monday, Jun 11, 2018 - 09:25 PM (IST)

ਥਾਣਾ ਭਿੱਖੀਵਿੰਡ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆ ਨੂੰ ਕੀਤਾ ਕਾਬੂ

ਭਿੱਖੀਵਿੰਡ, ਬੀੜ ਸਾਹਿਬ (ਭਾਟੀਆ, ਬਖਤਾਵਰ)- ਥਾਣਾ ਭਿੱਖੀਵਿੰਡ ਦੀ ਪੁਲਸ ਨੇ 6 ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭਿੱਖੀਵਿੰਡ ਮਨਜਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ ਤਰਨਤਾਰਨ ਦਰਸ਼ਨ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਸੁਲੱਖਣ ਸਿੰਘ ਮਾਨ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਏ.ਐਸ.ਆਈ ਪੂਰਨ ਸਿੰਘ ਨੇ ਅੰਮ੍ਰਿਤਸਰ ਰੋਡ ਤੋਂ ਸਤਪਾਲ ਸਿੰਘ ਪਾਸੋਂ 20 ਗ੍ਰਾਮ ਹੈਰੋਇਨ ਅਤੇ ਜੱਸਾ ਸਿੰਘ ਪਾਸੋ 800 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਇਸੇ ਤਰ੍ਹਾਂ ਏ.ਐਸ.ਆਈ ਪੰਨਾ ਸਿੰਘ ਨੇ ਗੰਦਾ ਨਾਲਾ ਨੇੜੇ ਬਲੇਰ ਰੋਡ ਤੋਂ ਨਰੇਸ਼ ਕੁਮਾਰ ਪਾਸੋਂ 25 ਗ੍ਰਾਮ ਹੈਰੋਇਨ ਅਤੇ ਮਹਿੰਦਰ ਲਾਲ ਪਾਸੋਂ 400 ਨਸ਼ੀਲੇ ਕੈਪਸੂਲ ਤੇ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਦਕਿ ਏ.ਐਸ.ਆਈ ਸੁਰਿੰਦਰ ਕੁਮਾਰ ਨੇ ਰਕਬਾ ਪੂਹਲਾ ਦੇ ਇਲਾਕੇ ਅੰਦਰੋ ਤਰਸੇਮ ਸਿੰਘ ਪਾਸੋ 800 ਨਸ਼ੀਲੀਆਂ ਗੋਲੀਆਂ ਅਤੇ ਕੰਵਲਜੀਤ ਸਿੰਘ ਪਾਸੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖਿਲਾਫ ਵੱਖ-ਵੱਖ ਮੁਕੱਦਮੇ ਦਰਜ ਕਰਕੇ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਜਿਥੋਂ ਇਨ੍ਹਾਂ ਨੂੰ ਰਿਮਾਂਡ ਉੱਤੇ ਲਿਆਂਦਾ ਜਾਵੇਗਾ।


Related News