ਹੋਟਲ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਮੈਨੇਜਰ ਤੇ 2 ਕੁੜੀਆਂ ਕਾਬੂ, ਮਿਲਿਆ ਇਤਰਾਜ਼ਯੋਗ ਸਮਾਨ

08/04/2023 1:11:40 PM

ਲੁਧਿਆਣਾ (ਵੈੱਬ ਡੈਸਕ, ਤਰੁਣ) : ਇੱਥੇ ਥਾਣਾ ਡਵੀਜ਼ਨ ਨੰਬਰ-5 ਦੀ ਪੁਲਸ ਨੇ ਬੱਸ ਅੱਡੇ ਨੇੜੇ ਹੋਟਲਾਂ 'ਚ ਚੱਲ ਰਹੇ ਗੈਰ-ਕਾਨੂੰਨੀ ਗੋਰਖਧੰਦੇ 'ਤੇ ਨਕੇਲ ਕੱਸਣੀ ਸ਼ੁਰੂ ਕਰ ਦਿੱਤੀ ਹੈ। ਇੱਥੇ ਪੁਲਸ ਨੇ ਇਕ ਹੋਟਲ 'ਚ ਛਾਪੇਮਾਰੀ ਦੌਰਾਨ ਹੋਟਲ ਦੇ ਮੈਨੇਜਰ ਅਤੇ 2 ਕੁੜੀਆਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : ਜਗਰਾਓਂ 'ਚ ਕੁੜੀ ਨੂੰ ਬੇਰਹਿਮ ਮੌਤ ਦੇਣ ਵਾਲੇ ਮੁੰਡੇ ਬਾਰੇ ਵੱਡਾ ਖ਼ੁਲਾਸਾ, ਇਕ ਤਰਫ਼ਾ ਪਿਆਰ 'ਚ ਸੀ ਪਾਗਲ

ਪੁਲਸ ਨੇ ਮੌਕੇ 'ਤੇ 1000 ਰੁਪਏ ਅਤੇ 2 ਕੰਡੋਮ ਦੇ ਪੈਕਟ ਵੀ ਬਰਾਮਦ ਕੀਤੇ ਹਨ। ਥਾਣਾ ਪ੍ਰਭਾਰੀ ਨੀਰਜ ਚੌਧਰੀ ਅਤੇ ਬੱਸ ਸਟੈਂਡ ਚੌਂਕੀ ਇੰਚਾਰਜ ਅਵਨੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਹੋਟਲ ਦਾ ਮਾਲਕ ਅਤੇ ਮੈਨੇਜਰ ਕੁੜੀਆਂ ਤੋਂ ਦੇਹ ਵਪਾਰ ਦਾ ਧੰਦਾ ਕਰਵਾ ਰਹੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਤੇਜ਼ੀ ਨਾਲ ਵੱਧ ਰਿਹਾ ਭਾਖੜਾ ਡੈਮ 'ਚ ਪਾਣੀ

ਇਸ ਤੋਂ ਬਾਅਦ ਪੁਲਸ ਨੇ ਛਾਪੇਮਾਰੀ ਕਰਕੇ ਇਤਰਾਜ਼ਯੋਗ ਸਮਾਨ ਸਣੇ 2 ਕੁੜੀਆਂ ਅਤੇ ਮੈਨੇਜੇਰ ਨੂੰ ਕਾਬੂ ਕਰ ਲਿਆ ਹੈ। ਹੋਟਲ ਮਾਲਕ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News