ਪੁਲਸ ਨੇ ਹੋਟਲ ''ਚ ਮਾਰੀ ਰੇਡ, ਇਤਰਾਜ਼ਯੋਗ ਹਾਲਤ ''ਚ ਚੱਕ ਲਏ ਮੁੰਡੇ-ਕੁੜੀਆਂ
Tuesday, Nov 19, 2024 - 05:57 AM (IST)
ਮੋਗਾ (ਕਸ਼ਿਸ਼)- ਥਾਣਾ ਸਿਟੀ ਮੋਗਾ ਦੀ ਪੁਲਸ ਨੇ ਮੋਗਾ ਦੇ ਲੁਧਿਆਣਾ ਰੋਡ ਸਥਿਤ ਹੋਟਲ 'ਰੌਕਸਟਾਰ' 'ਚ ਰੇਡ ਮਾਰ ਕੇ ਪਿਛਲੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਥਾਣਾ ਸਿਟੀ-1 ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਮਹਿਲਾ ਪੁਲਸ ਪਾਰਟੀ ਨਾਲ ਹੋਟਲ 'ਚ ਰੇਡ ਮਾਰ ਕੇ ਮੌਕੇ ਤੋਂ 11 ਔਰਤਾਂ ਤੇ 8 ਬੰਦਿਆਂ ਨੂੰ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ
ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਹੋਟਲ 'ਚ ਦੇਹ ਵਪਾਰ ਦਾ ਧੰਦਾ ਚੱਲਦਾ ਹੈ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਟੀਮ ਨੇ ਹੋਟਲ 'ਚ ਰੇਡ ਮਾਰ ਦਿੱਤੀ ਤੇ ਇਸ ਦੌਰਾਨ ਹੋਟਲ 'ਚ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਤ 'ਚ ਪਾਇਆ, ਜਿਸ ਮਗਰੋਂ ਪੁਲਸ ਨੇ ਉਨ੍ਹਾਂ ਖ਼ਿਲਾਫ਼ ਮੌਰਲ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤੀਂ ਹੋ ਗਈ ਵੱਡੀ ਵਾਰਦਾਤ, ਸ਼ਰੇਆਮ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਨੌਜਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e