ਜਲੰਧਰ ਦੀ ਮਸ਼ਹੂਰ PPR ਮਾਰਕਿਟ ਵਿੱਚ ਪੁਲਸ ਦੀ ਛਾਪੇਮਾਰੀ, ਮਚਿਆ ਹੰਗਾਮਾ

Friday, Sep 27, 2024 - 06:06 PM (IST)

ਜਲੰਧਰ (ਵੈੱਬ ਡੈਸਕ)- ਇਕ ਵਾਰ ਫਿਰ ਪੁਲਸ ਵੱਲੋਂ ਪੀ. ਪੀ. ਆਰ. ਮਾਰਕਿਟ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੀ. ਪੀ. ਆਰ. ਮਾਰਕਿਟ ਸਥਿਤ ਫਾਰਐਵਰ ਫੂਡੀ ਰੈਸਟੋਰੈਂਟ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ ਹੈ ਕਿ ਰੈਸਟੋਰੈਂਟ 'ਚ ਬਿਨਾਂ ਲਾਇਸੈਂਸ ਤੋਂ ਸ਼ਰਾਬ ਪਰੋਸੀ ਜਾ ਰਹੀ ਸੀ। ਉਕਤ ਮਾਮਲੇ 'ਚ ਥਾਣਾ-7 ਦੀ ਪੁਲਸ ਨੇ ਰੈਸਟੋਰੈਂਟ ਦੇ ਮਾਲਕ ਤਰੁਣ ਖੇਤਰਪਾਲ ਵਾਸੀ ਹਾਈਟਸ ਖ਼ਿਲਾਫ਼ ਕਾਰਵਾਈ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ-7 ਦੇ ਏ. ਐੱਸ. ਆਈ. ਨੇ ਦੱਸਿਆ ਕਿ ਰੈਸਟੋਰੈਂਟ ਵਿੱਚ ਗਾਹਕਾਂ ਨੂੰ ਬਿਨਾਂ ਲਾਇਸੈਂਸ ਤੋਂ ਸ਼ਰਾਬ ਪਰੋਸੀ ਜਾ ਰਹੀ ਸੀ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਰੈਸਟੋਰੈਂਟ ਵਿੱਚ ਛਾਪੇਮਾਰੀ ਕੀਤੀ ਗਈ। ਇਸ ਮੌਕੇ ਸ਼ਰਾਬ ਦੀਆਂ ਖੁੱਲ੍ਹੀਆਂ ਬੋਤਲਾਂ ਅਤੇ ਡਿਸਪੋਜ਼ੇਬਲ ਗਿਲਾਸ, ਖਾਲੀ ਪਲੇਟਾਂ ਅਤੇ ਕੋਲਡ ਡਰਿੰਕ ਦੀ ਬੋਤਲ ਬਰਾਮਦ ਕੀਤੀ ਗਈ। ਪੁਲਸ ਨੇ ਰੈਸਟੋਰੈਂਟ ਮਾਲਕ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰਕੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਕੁੜੀ ਨੇ ਕੀਤਾ ਵਿਆਹ ਤੋਂ ਇਨਕਾਰ, ਗੁੱਸੇ 'ਚ ਆ ਕੇ ਨੌਜਵਾਨ ਨੇ ਕੀਤਾ ਉਹ ਜੋ ਸੋਚਿਆ ਨਾ ਸੀ

ਦੱਸ ਦਈਏ ਕਿ ਪੀ. ਪੀ. ਆਰ. ਵਿਚ ਥਾਣਾ ਨੰਬਰ-7 ਦੀ ਪੁਲਸ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸ਼ਰਾਬ ਦੇ ਠੇਕੇ 'ਤੇ ਕਾਰਵਾਈ ਕਰ ਰਹੀ ਹੈ। ਇਸ ਦੌਰਾਨ ਬਾਜ਼ਾਰ ਵਿੱਚ ਆਪਣੇ ਵਾਹਨ ਖੜ੍ਹੇ ਕਰਕੇ ਸ਼ਰਾਬ ਪੀ ਰਹੇ ਲੋਕਾਂ ਨੂੰ ਨੱਥ ਪਾਈ ਗਈ ਅਤੇ ਉਨ੍ਹਾਂ ਨੂੰ ਘੇਰ ਲਿਆ ਗਿਆ। ਵਰਨਣਯੋਗ ਹੈ ਕਿ ਇਸ ਦੌਰਾਨ ਬਾਜ਼ਾਰ ਦੀ ਇਕ ਦੁਕਾਨ 'ਤੇ ਛਾਪਾ ਮਾਰਿਆ ਗਿਆ ਸੀ ਅਤੇ ਮਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਮੇਰੇ ਕੋਲੋਂ ਨਹੀਂ ਹੁੰਦਾ ਕੰਮ ਆਖ ਘਰੋਂ ਗਈ ਕੁੜੀ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


 


shivani attri

Content Editor

Related News