ਪੰਜਾਬ: ਹੋਟਲ 'ਚ ਫੜੀਆਂ ਗਈਆਂ 7 ਬੰਗਾਲੀ ਕੁੜੀਆਂ, ਪੁਲਸ ਵੱਲੋਂ 5 ਕਰਮਚਾਰੀ ਗ੍ਰਿਫ਼ਤਾਰ
Tuesday, Apr 14, 2026 - 05:44 PM (IST)
ਮੋਹਾਲੀ: ਜ਼ੀਰਕਪੁਰ ਦੇ ਹੋਟਲ 'ਚ ਚੱਲ ਰਹੇ ਕਥਿਤ ਸੈਕਸ ਰੈਕੇਟ 'ਤੇ ਪੁਲਸ ਨੇ ਸ਼ਿਕੰਜਾ ਕੱਸਦਿਆਂ ਅੱਧੀ ਰਾਤ ਨੂੰ ਵੱਡੀ ਕਾਰਵਾਈ ਕੀਤੀ ਹੈ। ਇਸ ਛਾਪੇਮਾਰੀ ਦੌਰਾਨ ਪੁਲਸ ਨੇ ਸੱਤ ਕੁੜੀਆਂ ਨੂੰ ਰੈਸਕਿਊ ਕੀਤਾ ਗਿਆ, ਜਦੋਂ ਕਿ ਹੋਟਲ ਦੇ ਪੰਜ ਸਟਾਫ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ । ਜਾਣਕਾਰੀ ਅਨੁਸਾਰ ਜ਼ਿਆਦਾਤਰ ਕੁੜੀਆਂ ਪੱਛਮੀ ਬੰਗਾਲ ਦੀਆਂ ਰਹਿਣ ਵਾਲੀਆਂ ਦੱਸੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ ਰਫੂ-ਚੱਕਰ
ਏਐੱਸਪੀ ਗਜ਼ਲਪ੍ਰੀਤ ਕੌਰ ਦੀ ਅਗਵਾਈ ਹੇਠ ਜ਼ੀਰਕਪੁਰ ਪੁਲਸ ਅਤੇ ਟ੍ਰੈਫਿਕ ਪੁਲਸ ਦੀ ਸਾਂਝੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਪੁਲਸ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਸ ਹੋਟਲ ਵਿੱਚ ਲੰਬੇ ਸਮੇਂ ਤੋਂ ਅਨੈਤਿਕ ਗਤੀਵਿਧੀਆਂ ਚੱਲ ਰਹੀਆਂ ਹਨ ਅਤੇ ਬਾਹਰਲੇ ਰਾਜਾਂ ਤੋਂ ਕੁੜੀਆਂ ਨੂੰ ਇੱਥੇ ਲਿਆਂਦਾ ਜਾ ਰਿਹਾ ਹੈ। ਜਦੋਂ ਪੁਲਸ ਦੀ ਟੀਮ ਨੇ ਹੋਟਲ 'ਤੇ ਅਚਾਨਕ ਛਾਪਾ ਮਾਰਿਆ ਤਾਂ ਕਿਸੇ ਦੇ ਦਸਤਾਵੇਜ਼ ਵੀ ਨਹੀਂ ਮਿਲੇ ਜਿਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਵਿੱਚ ਅਫੜਾ-ਦਫੜੀ ਮੱਚ ਗਈ।
ਇਹ ਵੀ ਪੜ੍ਹੋ- ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ ਰਫੂ-ਚੱਕਰ
ਪੁਲਸ ਵੱਲੋਂ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਇੰਮੋਰਲ ਟ੍ਰੈਫਿਕਿੰਗ (ਪ੍ਰੀਵੈਂਸ਼ਨ) ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਦੌਰਾਨ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਇਸ ਹੋਟਲ ਦਾ ਰਿਕਾਰਡ ਪਹਿਲਾਂ ਵੀ ਖ਼ਰਾਬ ਰਿਹਾ ਹੈ ਅਤੇ ਇਸ ਵਿਰੁੱਧ ਪਹਿਲਾਂ ਵੀ ਅਜਿਹੇ ਦੋ ਕੇਸ ਦਰਜ ਹੋ ਚੁੱਕੇ ਹਨ। ਪੁਲਸ ਹੁਣ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਗਿਰੋਹ ਦੇ ਹੋਰ ਮੈਂਬਰਾਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
