ਪੁਲਸ ਛਾਪੇਮਾਰੀ ’ਚ 6 ਸਮੱਗਲਰ ਕਾਬੂ

Sunday, Jul 08, 2018 - 01:12 AM (IST)

ਪੁਲਸ ਛਾਪੇਮਾਰੀ ’ਚ 6 ਸਮੱਗਲਰ ਕਾਬੂ

ਅੰਮ੍ਰਿਤਸਰ,   (ਸੰਜੀਵ)-  ਜ਼ਿਲਾ ਪੁਲਸ ਨੇ ਵੱਖ-ਵੱਖ ਇਲਾਕਿਆਂ ’ਚ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ 6 ਆਦਮੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਵਿਚ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਦੀਪਕ ਸ਼ਰਮਾ ਵਾਸੀ ਕੋਟ ਖਾਲਸਾ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 730 ਗ੍ਰਾਮ ਚਰਸ ਬਰਾਮਦ ਕੀਤੀ। ਦੋਸ਼ੀ ਦੇ ਕਬਜ਼ੇ ’ਚੋਂ ਤੋਲਣ ਵਾਲਾ ਇਕ ਛੋਟਾ ਕੰਡਾ ਵੀ ਬਰਾਮਦ ਹੋਇਆ।  ਇਸੇ ਤਰ੍ਹਾਂ ਥਾਣਾ ਸੀ-ਡਵੀਜ਼ਨ ਦੀ ਪੁਲਸ ਨੇ ਜਸਵਿੰਦਰ ਕੁਮਾਰ ਵਾਸੀ ਹੁਸ਼ਿਆਰਪੁਰ ਤੋਂ 110 ਨਸ਼ੇ ਵਾਲੀਆਂ ਗੋਲੀਆਂ, ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਵਿੱਕੀ ਵਾਸੀ ਬਾਬਾ ਜੀਵਨ ਸਿੰਘ ਕਾਲੋਨੀ ਤੋਂ 45 ਬੋਤਲਾਂ ਸ਼ਰਾਬ, ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਮਨਮੋਹਨ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਤੇ ਜਸਵਿੰਦਰ ਸਿੰਘ ਵਾਸੀ ਤਰਨਤਾਰਨ ਰੋਡ ਤੋਂ 250 ਨਸ਼ੇ ਵਾਲੀਆਂ ਗੋਲੀਆਂ, ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਰਜਿੰਦਰ ਸਿੰਘ ਬੌਬੀ ਵਾਸੀ ਇਸਲਾਮਾਬਾਦ ਤੇ ਲੱਕੀ ਮਹਿਰਾ ਵਾਸੀ ਮੋਹਨੀ ਪਾਰਕ ਤੋਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਉਕਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 


Related News