'ਯੁੱਧ ਨਸ਼ੇ ਵਿਰੁੱਧ' ਤਹਿਤ ਹੁਸ਼ਿਆਰਪੁਰ 'ਚ ਪੁਲਸ ਦੀ ਛਾਪੇਮਾਰੀ, SSP ਨੇ ਤਸਕਰਾਂ ਨੂੰ ਦਿੱਤੀ ਸਿੱਧੀ ਚਿਤਾਵਨੀ
Saturday, Mar 01, 2025 - 01:50 PM (IST)

ਹੁਸ਼ਿਆਰਪੁਰ (ਅਮਰੀਕ)- ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਸੋ ਆਪਰੇਸ਼ਨ ਤਹਿਤ ਹੁਸ਼ਿਆਰਪੁਰ ਵਿੱਚ ਵੀ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਵੱਲੋਂ ਨਸ਼ਿਆਂ ਦੇ ਵੱਖ-ਵੱਖ ਹੋਟ ਸਪੋਰਟਸ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਸ ਵੱਲੋਂ ਆਡੈਂਟੀਫਾਈ ਕੀਤਾ ਗਿਆ ਹੈ, ਉੱਥੇ ਚੈਕਿੰਗ ਕੀਤੀ ਗਈ। ਇਸ ਮੌਕੇ 'ਤੇ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਹੀ ਅੱਜ ਦਾ ਆਪਰੇਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਸ ਵੱਲੋਂ ਕੁਝ ਏਰੀਏ ਆਡੈਂਟੀਫਾਈ ਕੀਤੇ ਗਏ ਹਨ, ਜਿਨ੍ਹਾਂ ਦੇ ਵਿੱਚ ਨਸ਼ਾ ਵਿੱਕਦਾ ਹੈ ਅੱਜ ਤੋਂ ਉਨ੍ਹਾਂ ਖ਼ਿਲਾਫ਼ ਇਸ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਗਿਆ ਹੈ ਅਤੇ ਹੁਸ਼ਿਆਰਪੁਰ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਾਹਰ ਨਹੀਂ ਰਹਿਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਵੀ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾ ਕੇ ਇਸ ਕੋੜ ਤੋਂ ਮੁਕਤ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਉਨ੍ਹਾਂ ਵੱਲੋਂ ਸਖ਼ਤ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣਾ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਨੂੰ ਸਲਾਖਾਂ ਪਿੱਛੇ ਦਿੱਤਾ ਜਾਵੇਗਾ। ਹੁਸ਼ਿਆਰਪੁਰ ਵਿੱਚ ਆਪਰੇਸ਼ਨ ਕਾਸੋ ਦੀ ਸੁਪਰਵਾਈਜ਼ਿੰਗ ਏ. ਡੀ. ਜੀ. ਪੀ. ਹੋਮਨ ਰਾਈਟਸ ਨਰੇਸ਼ ਅਰੋੜਾ ਕਰ ਰਹੇ ਹਨ।
ਇਹ ਵੀ ਪੜ੍ਹੋ : ਪੁਲਸ ਫੋਰਸ ਨਾਲ ਖ਼ਤਰਨਾਕ ਗੈਂਗਸਟਰਾਂ ਦੀ ਜਲੰਧਰ ਕੋਰਟ 'ਚ ਪੇਸ਼ੀ, ਹੋਣਗੇ ਵੱਡੇ ਖ਼ੁਲਾਸੇ
ਇਕ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਜਿਹੜੇ ਵੀ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਪ੍ਰਾਪਰਟੀ ਬਣਾਈ ਗਈ ਹੈ, ਉਨ੍ਹਾਂ ਦੀ ਕਰੀਬ 20 ਕਰੋੜ ਦੀ ਪ੍ਰਾਪਰਟੀ ਪਹਿਲਾਂ ਹੀ ਹੁਸ਼ਿਆਰਪੁਰ ਪੁਲਸ ਸੀਲ ਕਰ ਚੁੱਕੀ ਹੈ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ 'ਤੇ ਵੀ ਪੀਲਾ ਪੰਜਾ ਚੱਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e