ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ''ਚ 1 ਖਿਲਾਫ ਕੇਸ ਦਰਜ

Sunday, Aug 06, 2017 - 10:46 AM (IST)

ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ''ਚ 1 ਖਿਲਾਫ ਕੇਸ ਦਰਜ

ਅਬੋਹਰ (ਸੁਨੀਲ, ਰਹੇਜਾ)—ਨਗਰ ਥਾਣਾ ਨੰਬਰ 1 ਦੀ ਪੁਲਸ ਨੇ ਸਥਾਨਕ ਤਨੇਜਾ ਕਾਲੋਨੀ ਵਾਸੀ ਇਕ ਮਹਿਲਾ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਪਿੰਡ ਦਾਨੇਵਾਲਾ ਸਤਕੋਸੀ ਵਾਸੀ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤਾ ਨੇ ਦੱਸਿਆ ਕਿ ਕਰੀਬ 9 ਸਾਲ ਪਹਿਲਾਂ ਉਸਨੇ ਆਪਣੀ ਮਰਜ਼ੀ ਨਾਲ ਸੋਹਨ ਸਿੰਘ ਪੁੱਤਰ ਹਰਬੰਸ ਸਿੰਘ ਨਾਲ ਵਿਆਹ ਕਰਵਾਇਆ ਸੀ। ਇਸਦੇ ਬਾਅਦ ਉਹ ਕਰੀਬ 8 ਸਾਲ ਤੱਕ ਪਤੀ-ਪਤਨੀ ਦੀ ਤਰ੍ਹਾਂ ਰਹੇ ਪਰ ਪਿਛਲੇ 7-8 ਮਹੀਨਿਆਂ ਤੋਂ ਉਨ੍ਹਾਂ ਦਾ ਅਦਾਲਤ ਵਿਚ ਖਰਚੇ ਨੂੰ ਲੈ ਕੇ ਕੇਸ ਚਲ ਰਿਹਾ ਹੈ। ਪੀੜਤਾ ਨੇ ਦੱਸਿਆ ਕਿ ਬੀਤੇ ਦਿਨੀਂ ਜਦ ਉਹ ਆਪਣੇ ਘਰ ਵਿਚ ਇਕਲੀ ਸੀ, ਤਾਂ ਸੋਹਨ ਸਿੰਘ ਉਨ੍ਹਾਂ ਦੇ ਘਰ ਵਿਚ ਜਬਰਨ ਵੜ ਗਿਆ ਅਤੇ ਉਸ ਨਾਲ ਮਾਰਕੁੱਟ ਕਰਦੇ ਹੋਏ ਜਬਰ-ਜ਼ਨਾਹ ਕੀਤਾ। ਉਸਨੇ ਇਸ ਗੱਲ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ 'ਤੇ ਪੁਲਸ ਨੇ ਸੋਹਨ ਸਿੰਘ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।


Related News