ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੇ ਘਰ ਤਕ ਪੁੱਜੀ ਪੁਲਸ

Tuesday, Oct 11, 2022 - 06:39 PM (IST)

ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੇ ਘਰ ਤਕ ਪੁੱਜੀ ਪੁਲਸ

ਪਟਿਆਲਾ (ਕੰਵਲਜੀਤ ਕੰਬੋਜ) : ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਹਲਕਾ ਸਮਾਣਾ ਦੇ ਅਧੀਨ ਆਉਂਦੇ ਪਿੰਡ ਲੰਗੜੋਈ 'ਚ ਪੁਲਸ ਨੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ ਕੀਤੀ। ਸਮਾਣਾ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਚਲਾ ਕੇ ਅਜਿਹੇ 45 ਘਰਾਂ ਵਿਚ ਛਾਪੇਮਾਰੀ ਕੀਤੀ ਗਈ ਜਿੱਥੇ ਪਿਛਲੇ ਸਮੇਂ ਵਿਚ ਨਸ਼ੇ ਦੀ ਬਰਾਮਦਗੀ ਹੋ ਚੁੱਕੀ ਹੈ।

PunjabKesari

ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਇਸ ਤਹਿਤ ਹੀ ਪੁਲਸ ਵੱਲੋਂ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਇਨ੍ਹਾਂ ਘਰਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ। ਪੁਲਸ ਵੱਲੋਂ ਇਨ੍ਹਾਂ ਘਰਾਂ ਵਿਚ ਛਾਪੇਮਾਰੀ ਦੌਰਾਨ ਬੈੱਡਾਂ ਦੇ ਅੰਦਰ ਪਏ ਸਾਮਾਨ ਤਕ ਦੀ ਵੀ ਤਲਾਸ਼ੀ ਲਈ ਗਈ।

PunjabKesari

ਇਸ ਮੌਕੇ ਹਲਕਾ ਸਮਾਣਾ ਦੇ ਡੀਐੱਸਪੀ ਸੌਰਵ ਜਿੰਦਲ ਦਾ ਕਹਿਣਾ ਸੀ ਕਿ ਪਿਛਲੇ ਸਮੇਂ 'ਚ ਇਨ੍ਹਾਂ ਦੇ ਘਰਾਂ ਵਿਚ ਨਸ਼ਾ ਬਰਾਮਦ ਹੋਈ ਸੀ, ਜਿਸ ਨੂੰ ਲੈ ਕੇ ਅੱਜ ਇਨ੍ਹਾਂ ਘਰਾਂ 'ਚ ਛਾਪੇਮਾਰੀ ਕੀਤੀ ਗਈ। ਅੱਜ ਲੰਗੜੋਈ ਪਿੰਡ ਦੇ ਕੁੱਲ੍ਹ 45 ਘਰਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ  ਹਲਕਾ ਸਮਾਣਾ 'ਚ ਮੁੱਖ 4 ਥਾਵਾਂ 'ਤੇ ਤਿਉਹਾਰਾਂ ਨੂੰ ਲੈ ਕੇ ਨਾਕਾਬੰਦੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਗੀਤ ਬੈਨ ਹੋਣ ਮਗਰੋਂ ਜੈਨੀ ਜੌਹਲ ਦਾ ਧਮਾਕੇਦਾਰ ਬਿਆਨ, ਆਖ ਦਿੱਤੀ ਵੱਡੀ ਗੱਲ


author

Harnek Seechewal

Content Editor

Related News