ਜਲੰਧਰ: ਟਾਂਡਾ ਰੋਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Thursday, Jan 11, 2018 - 03:21 PM (IST)

ਜਲੰਧਰ(ਪ੍ਰੀਤ)— ਜਲੰਧਰ 'ਚ ਪੈਂਦੇ ਟਾਂਡਾ ਰੋਡ ਤੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਲੋਕਾਂ ਨੇ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਮੌਕੇ 'ਤੇ ਪਹੁੰਚੀ ਥਾਣਾ ਨੰਬਰ-8 ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ।