40 ਬੋਤਲਾਂ ਦੇਸੀ ਸ਼ਰਾਬ ਸਮੇਤ ਭਾਰੀ ਮਾਤਰਾ ''ਚ ਲਾਹਣ ਬਰਾਮਦ

Saturday, Jan 06, 2018 - 06:35 PM (IST)

ਝਬਾਲ/ ਸਰਾਏ ਅਮਾਨਤ ਖਾਂ (ਨਰਿੰਦਰ)— ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮਹਿੰਮ ਤਹਿਤ ਸ਼ਨੀਵਾਰ ਪਿੰਡ ਕਲਸ ਵਿਖੇ ਇਕ ਘਰ 'ਚ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਲਾਹਣ ਅਤੇ 40 ਬੋਤਲਾਂ ਦੇਸੀ ਸਰਾਬ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦੇਦਿਆਂ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਲੱਸ ਵਿਖੇ ਕਾਬਲ ਸਿੰਘ ਪੁੱਤਰ ਦੇਸਾ ਸਿੰਘ ਜੋ ਕਿ ਨਾਜਾਇਜ਼ ਸ਼ਰਾਬ ਬਣਾ ਰਿਹਾ ਹੈ ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਮਿਲ ਸਕਦੀ ਹੈ। ਜਿਸ 'ਤੇ ਥਾਣੇਦਾਰ ਅਮਗਰੇਜ ਸਿੰਘ ਨੇ ਪੁਲਸ ਪਾਰਟੀ ਸਮੇਤ ਕਾਬਲ ਸਿੰਘ ਪੁੱਤਰ ਦੇਸਾ ਸਿੰਘ ਦੇ ਘਰ ਛਾਪਾ ਮਾਰਿਆਂ ਜਿੱਥੋਂ 40 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਅਤੇ 150 ਕੇ. ਜੀ. ਲਾਹਣ ਬਰਾਮਦ ਹੋਈ। ਜਿਸ 'ਤੇ ਕਾਬਲ ਸਿੰਘ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰ ਲਿਆ ਹੈ।


Related News