ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 1400 ਲੀਟਰ ਲਾਹਣ ਕੀਤੀ ਬਰਾਮਦ
Thursday, Nov 19, 2020 - 02:35 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)— ਨਸ਼ੇ ਵਾਲੇ ਪਦਾਰਥਾਂ ਦੀ ਤਸਕਰੀ ਰੋਕਣ 'ਚ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਉੱਪ ਕਪਤਾਨ ਪੁਲਸ ਸ੍ਰੀ ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਅਖਿਲ ਚੌਧਰੀ ਆਈ. ਪੀ. ਐੱਸ. ਸੀਨੀਅਰ ਪੁਲਸ ਕਪਤਾਨ ਰੂਪਨਗਰ ਵੱਲੋਂ ਨਸ਼ੇ ਵਾਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਸਬੰਧੀ ਦਿੱਤੇ ਨਿਰਦੇਸ਼ਾਂ ਤਹਿਤ ਸ੍ਰੀ ਅਨੰਦਪੁਰ ਸਾਹਿਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ
ਡੀ. ਐੱਸ. ਪੀ. ਨੇ ਦੱਸਿਆ ਕਿ ਬੀਤੀ ਸ਼ਾਮ ਏ. ਐੱਸ. ਆਈ. ਰਾਜ ਕੁਮਾਰ ਨੇ ਪੱਕੀ ਮੁਖਬਰੀ ਦੇ ਆਧਾਰ 'ਤੇ ਪਿੰਡ ਮਜਾਰੀ ਦੇ ਸ਼ੰਕਰ, ਦੀਦਾਰ ਸਿੰਘ ਅਤੇ ਇੰਦਰਜੀਤ ਸਿੰਘ ਉਰਫ ਅਤੇ ਕਾਕਾ ਪੁੱਤਰ ਦਿਲਾਵਰ ਸਿੰਘ ਜੋ ਕਿ ਕਈ ਸਾਲਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਬਾਰਡਰ ਦੇ ਜੰਗਲੀ ਇਲਾਕੇ 'ਚ ਨਾਜਾਇਜ਼ ਸ਼ਰਾਬ ਕੱਢਣ ਅਤੇ ਪੰਜਾਬ 'ਚ ਸ਼ਰਾਬ ਵੇਚਣ ਦਾ ਕੰਮ ਕਰਦੇ ਹਨ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ 'ਚ ਈ. ਡੀ. ਸਾਹਮਣੇ ਹੋਏ ਪੇਸ਼
ਉਨ੍ਹਾਂ ਦੱਸਿਆ ਕਿ ਇਸ ਮੁਖਬਰੀ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਸ ਵੱਲੋਂ ਗੁਰਿੰਦਰਪਾਲ ਸਿੰਘ ਆਬਕਾਰੀ ਇੰਸਪੈਕਟਰ ਸਮੇਤ ਛਾਪਾ ਮਾਰਿਆ ਗਿਆ ਤਾਂ ਮੌਕੇ ਤੋਂ ਜੰਗਲੀ ਏਰੀਏ 'ਚ 7 ਡਰੰਮ ਜਿਨ੍ਹਾਂ 'ਚੋਂ ਕਰੀਬ 1400 ਲੀਟਰ ਲਾਹਣ ਬਰਾਮਦ ਹੋਈ ਹੈ ਅਤੇ ਇਸ ਜਗਾ 'ਤੇ ਕਈ ਭੱਠੀਆ ਬਣੀਆਂ ਹੋਈਆਂ ਸਨ, ਜਿਨ੍ਹਾਂ ਨੂੰ ਮੌਕੇ 'ਤੇ ਹੀ ਤੋੜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਸਬੰਧੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਗਲਵਾਨ ਘਾਟੀ ’ਚ ਸ਼ਹੀਦ ਹੋਏ 3 ਅਣਵਿਆਹੇ ਫ਼ੌਜੀਆਂ ਦੇ ਪਰਿਵਾਰਕ ਮੈਂਬਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ