Punjab: ਖੇਤਾਂ ''ਚੋਂ ਮਿਲੀ ਪੁੱਤਰ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਦੋ ਦਿਨਾਂ ਤੋਂ ਸੀ ਲਾਪਤਾ
Sunday, Jul 27, 2025 - 02:30 PM (IST)

ਮੁਕੇਰੀਆਂ (ਨਾਗਲਾ)-ਮੁਕੇਰੀਆਂ ਪੁਲਸ ਨੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਸਬੰਧ ’ਚ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਪੁੱਤਰ 2 ਦਿਨ ਪਹਿਲਾਂ ਕਿਸੇ ਕੰਮ ਲਈ ਕਿਸੇ ਨੂੰ ਦੱਸੇ ਬਿਨਾਂ ਘਰੋਂ ਬਾਹਰ ਗਿਆ ਸੀ। ਜਦੋਂ ਉਹ ਰਾਤ ਭਰ ਘਰ ਨਹੀਂ ਪਰਤਿਆ ਤਾਂ ਅਗਲੇ ਦਿਨ ਮੁਕੇਰੀਆਂ ਪੁਲਸ ਸਟੇਸ਼ਨ ’ਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ। ਬੀਤੇ ਦਿਨ ਸਵੇਰੇ ਪਿੰਡ ਦੇ ਹੀ ਇਕ ਵਿਅਕਤੀ ਨੇ ਦੱਸਿਆ ਕਿ ਪਿੰਡ ਤੋਂ ਥੋੜ੍ਹੀ ਦੂਰੀ ’ਤੇ ਬਿਆਸ ਦਰਿਆ ਦੇ ਨਾਲ ਲੱਗਦੇ ਪਿੰਡ (ਬਾਉਪੁਰ) ਮੰਡ ਖੇਤਰ ਦੇ ਗੰਨੇ ਦੇ ਖੇਤ ’ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਉਹ ਵੇਖਣ ਗਿਆ ਤਾਂ ਲਾਸ਼ ਉਸ ਦੇ ਪੁੱਤਰ ਸੌਰਵ ਸ਼ਰਮਾ ਵਾਸੀ ਅਬਦੁੱਲਾਪੁਰ ਦੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 29 ਜੁਲਾਈ ਲਈ ਹੋਇਆ ਵੱਡਾ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਸੰਦੀਪ ਉਰਫ਼ ਸਿੱਪੀ ਪੁੱਤਰ ਸ਼ਰਵਣ ਮਸੀਹ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੌਰਵ ਸ਼ਰਮਾ ਵਿਦੇਸ਼ ’ਚ ਰਹਿੰਦਾ ਸੀ ਅਤੇ ਪਿਛਲੇ ਇਕ ਸਾਲ ਤੋਂ ਘਰ ’ਚ ਕੰਮ ਕਰਕੇ ਆਪਣਾ ਗੁਜ਼ਾਰਾ ਕਰ ਰਿਹਾ ਸੀ। ਉਹ ਆਪਣੇ ਪਿੱਛੇ ਆਪਣੀ ਮਾਂ, ਪਿਤਾ, ਪਤਨੀ ਅਤੇ ਇਕ ਸਾਲ ਦੀ ਧੀ ਛੱਡ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e