ਟਾਂਡਾ: 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ, ਕਤਲ ਦਾ ਖ਼ਦਸ਼ਾ

Wednesday, Oct 21, 2020 - 06:19 PM (IST)

ਟਾਂਡਾ: 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ, ਕਤਲ ਦਾ ਖ਼ਦਸ਼ਾ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਇਥੋਂ ਦੇ ਪਿੰਡ ਜਲਾਲਪੁਰ 'ਚ ਅੱਜ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ ਗਈ ਜਦੋਂ ਇਥੋਂ ਇਕ 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ। ਲੋਕਾਂ ਨੇ ਮੌਕੇ 'ਤੇ ਲਾਸ਼ ਨੂੰ ਵੇਖ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਕਤ ਬੱਚੀ ਪ੍ਰਵਾਸੀ ਮਜ਼ਦੂਰ ਦੀ ਦੱਸੀ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੌਤ ਤੋਂ ਬਾਅਦ ਬੱਚੀ ਨੂੰ ਬੋਰੇ 'ਚ ਬੰਦ ਕਰਕੇ ਸਾੜਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵਜ਼ੀਫਾ ਘਪਲੇ ਨੂੰ ਲੈ ਕੇ ਮਜੀਠੀਆ ਦੇ ਸਾਧੂ ਸਿੰਘ ਧਰਮਸੋਤ ਨੂੰ ਰਗੜ੍ਹੇ, ਮੰਗੀ ਸੀ. ਬੀ. ਆਈ. ਜਾਂਚ

PunjabKesari

ਮਿਲੀ ਜਾਣਕਾਰੀ ਮੁਤਾਬਕ ਉਕਤ ਬੱਚੀ ਦੀ ਲਾਸ਼ ਕਿਸੇ ਕਿਸਾਨ ਦੀ ਹਵੇਲੀ 'ਚੋਂ ਬਰਾਮਦ ਕੀਤੀ ਗਈ ਹੈ ਅਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੱਚੀ ਨਾਲ ਕੋਈ ਅਣਹੋਣੀ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਫ਼ਿਲਹਾਲ ਪੁਲਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਟਾਂਡਾ: ਭਿਆਨਕ ਹਾਦਸੇ ਨੇ ਖੋਹੀਆਂ ਖੁਸ਼ੀਆਂ, 7 ਸਾਲਾ ਪੁੱਤਰ ਦੀ ਹੋਈ ਦਰਦਨਾਕ ਮੌਤ (ਤਸਵੀਰਾਂ)


author

shivani attri

Content Editor

Related News