ਫਿਰੋਜ਼ਪੁਰ: ਬੀ. ਐੱਸ. ਐੱਫ. ਵੱਲੋਂ ਸਾਢੇ 7 ਕਰੋੜ ਰੁਪਏ ਦੀ ਹੈਰੋਇਨ ਬਰਾਮਦ

09/06/2018 10:59:11 AM

ਫਿਰੋਜ਼ਪੁਰ (ਕੁਮਾਰ, ਮਨਦੀਪ)— ਬੀ. ਐੱਸ. ਐੱਫ. ਵੱਲੋਂ ਫਿਰੋਜ਼ਪੁਰ ਸੈਕਟਰ ਦੇ ਅਮਰਕੋਟ ਏਰੀਆ 'ਚ ਭਾਰਤ-ਪਾਕਿ ਸਰਹੱਦ ਤੋਂ ਕਰੀਬ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਕੀਮਤ ਕੌਮਾਂਤਰੀ ਪੱਧਰ 'ਤੇ ਕਰੀਬ ਸਾਢੇ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਤਸਕਰਾਂ ਵੱਲੋਂ ਇਹ ਹੈਰੋਇਨ ਪਾਕਿਸਤਾਨ ਦੇ ਤਸਕਰਾਂ ਤੋਂ ਮੰਗਵਾ ਕੇ ਲੁਕਾ ਕੇ ਰੱਖੀ ਗਈ ਸੀ ਅਤੇ ਕਿਸੇ ਤਸਕਰ ਦੀ ਨਿਸ਼ਾਨਦੇਹੀ 'ਤੇ ਇਹ ਹੈਰੋਇਨ ਬਰਾਮਦ ਕੀਤੀ ਗਈ ਹੈ।


Related News