ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਇਲ ਫੋਨ ਅਤੇ ਸਿਮ ਕਾਰਡ

10/01/2017 11:52:27 AM

ਕਪੂਰਥਲਾ(ਭੂਸ਼ਣ)— ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ 'ਚ ਬੀਤੀ ਸ਼ਾਮ ਜੇਲ ਪ੍ਰਸ਼ਾਸਨ ਵੱਲੋਂ ਚਲਾਈ ਸਰਚ ਮੁਹਿੰਮ ਦੇ ਦੌਰਾਨ ਇਕ ਹਵਾਲਾਤੀ ਤੋਂ ਮੋਬਾਇਲ ਫੋਨ ਅਤੇ ਸਿਮ ਕਾਰਡ ਬਰਾਮਦ ਹੋਇਆ ਹੈ। ਮੁਲਜ਼ਮ ਹਵਾਲਾਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਸੂਬੇ ਦੀਆਂ ਜੇਲਾਂ 'ਚ ਮੋਬਾਇਲ ਫੋਨ ਦੇ ਇਸਤੇਮਾਲ ਨੂੰ ਰੋਕਣ ਦੇ ਮਕਸਦ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਬੀਤੀ ਸ਼ਾਮ ਸੁਪਰਡੈਂਟ ਜੇਲ ਗੁਰਪ੍ਰੀਤ ਸਿੰਘ ਗਿੱਲ ਦੇ ਹੁਕਮਾਂ 'ਤੇ ਜੇਲ ਪ੍ਰਸ਼ਾਸਨ ਨੇ ਜਦੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਤਾਂ ਵਾਰਡ ਨੰਬਰ 1 ਦੀ ਬੈਰਕ 'ਚ ਬੰਦ ਜਸਪ੍ਰੀਤ ਸਿੰਘ ਜੱਸਾ ਪੁੱਤਰ ਪਰਮਜੀਤ ਸਿੰਘ ਨਿਵਾਸੀ ਪਿੰਡ ਔਜਲਾ ਜੋਗੀ, ਜਿਸ ਨੂੰ ਐੱਫ. ਆਈ. ਆਰ. ਨੰਬਰ ਦੇ ਤਹਿਤ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ, ਤੋਂ ਤਲਾਸ਼ੀ ਦੇ ਦੌਰਾਨ ਇਕ ਮੋਬਾਇਲ ਫੋਨ ਅਤੇ ਸਿਮ ਕਾਰਡ ਬਰਾਮਦ ਹੋਇਆ। ਗ੍ਰਿਫਤਾਰ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਪ੍ਰੋਡਕਸ਼ਨ ਵਾਰੰਟ 'ਤੇ ਥਾਣਾ ਕੋਤਵਾਲੀ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ।