ਮਾਹਿਲਪੁਰ ਵਿਖੇ ਨਵੀਂ ਵਿਆਹੀ ਕੁੜੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਖਿਲਰੀਆਂ ਮਿਲੀਆਂ ਚੂੜੀਆਂ

Friday, Apr 09, 2021 - 06:44 PM (IST)

ਮਾਹਿਲਪੁਰ ਵਿਖੇ ਨਵੀਂ ਵਿਆਹੀ ਕੁੜੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਖਿਲਰੀਆਂ ਮਿਲੀਆਂ ਚੂੜੀਆਂ

ਹੁਸ਼ਿਆਰਪੁਰ/ਮਾਹਿਲਪੁਰ (ਅਮਰੀਕ)- ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ ਜੇਜੋਂ ਰੋੜ ਪਿੰਡ ਹਲੂਵਾਲ ਦੇ ਨਜ਼ਦੀਕ ਉਸ ਸਮੇਂ ਮਾਹੌਲ ਸਹਿਮ ਗਿਆ ਜਦੋਂ ਬਰਸਾਤੀ ਚੋਅ ਦੇ ਵਿੱਚ ਇਕ ਨਵੀਂ ਵਿਆਹੀ ਕੁੜੀ ਦੀ ਲਾਸ਼ ਬਰਾਮਦ ਹੋਈ ਹੈ। ਲੜਕੀ ਨੇ ਹੱਥਾਂ ਵਿਚ ਚੂੜੇ ਵਰਗੀਆਂ ਚੂੜੀਆਂ ਪਾਈਆਂ ਹੋਈਆਂ ਸਨ ਅਤੇ ਕੁਝ ਚੂੜੀਆਂ ਉਸ ਦੀ ਲਾਸ਼ ਕੋਲ ਖਿਲਰੀਆਂ ਹੋਈਆਂ ਸਨ। 

ਇਹ ਵੀ ਪੜ੍ਹੋ :ਵਿਆਹ ਦਾ ਲਾਰਾ ਲਾ ਰੋਲਦਾ ਰਿਹਾ ਕੁੜੀ ਦੀ ਪੱਤ, ਡਾਕਟਰ ਕੋਲ ਪੁੱਜੀ ਤਾਂ ਸਾਹਮਣੇ ਆਏ ਸੱਚ ਨੇ ਉਡਾਏ ਪਰਿਵਾਰ ਦੇ ਹੋਸ਼

PunjabKesari

ਉਕਤ ਕੁੜੀ ਦੀ ਪਛਾਣ ਸੀਮਾ ਵਾਸੀ ਲੰਗੇਰੀ ਰੋਡ ਮਾਹਿਲਪੁਰ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਤੋਂ ਕਾਫ਼ੀ ਬਦਬੂ ਆ ਰਹੀ ਸੀ, ਜਿਸ ਦੇ ਨਾਲ ਸਪਸ਼ਟ ਜ਼ਾਹਰ ਹੁੰਦਾ ਕਿ ਲਾਸ਼ ਕਾਫ਼ੀ ਦਿਨਾਂ ਤੋਂ ਉਥੇ ਪਈ ਸੀ। 

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਸਤਵਿੰਦਰ ਸਿੰਘ ਦਾਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਸ਼ਹੀਦਾਂ ਦੇ ਪਿਛਲੇ ਪਾਸੇ ਚੋਅ ਵਿਚ ਇਕ ਨਵੀਂ ਵਿਆਹੀ ਕੁੜੀ ਦੀ ਲਾਸ਼ ਪਈ ਹੋਈ ਹੈ।

PunjabKesari

ਸੂਚਨਾ ਪਾ ਕੇ ਜਦੋਂ ਪੁਲਸ ਵੱਲੋਂ ਲਾਸ਼ ਦੀ ਸ਼ਨਾਖਤ ਕਰਵਾਈ ਗਈ ਤਾਂ ਸੀਮਾ ਰਾਣੀ ਵਜੋਂ ਹੋਈ।  ਉਨ੍ਹਾਂ ਦੱਸਿਆ ਕਿ ਸੀਮਾ ਰਾਣੀ ਦਾ ਦਸ ਸਾਲ ਪਹਿਲਾਂ ਆਪਣੇ ਪਹਿਲੇ ਘਰਵਾਲੇ ਨਾਲ ਤਲਾਕ ਹੋ ਚੁੱਕਾ ਸੀ  ਉਨ੍ਹਾਂ ਕਿਹਾ ਕਿ ਫ਼ਿਲਹਾਲ ਸੀਮਾ ਰਾਣੀ ਦੇ ਘਰਦਿਆਂ ਦੇ ਬਿਆਨਾਂ ਦੇ ਆਧਾਰ ਉਤੇ ਰਾਹੁਲ ਨਾਮੀ ਵਿਅਕਤੀ ਉਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਲੁਧਿਆਣਾ ’ਚ ਦਿਨ-ਦਿਹਾੜੇ ਪਤੀ ਨੇ ਵੱਢੀ ਪਤਨੀ, ਚਾਕੂ ਮਾਰ-ਮਾਰ ਕੱਢੀਆਂ ਅੰਤੜੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News