''ਆਪ'' ਆਗੂ ਦੇ ਭਰਾ ਦੀ ਸ਼ੱਕੀ ਹਾਲਾਤ ''ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

Thursday, Aug 15, 2024 - 06:18 PM (IST)

''ਆਪ'' ਆਗੂ ਦੇ ਭਰਾ ਦੀ ਸ਼ੱਕੀ ਹਾਲਾਤ ''ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਸਿੰਗੜੀਵਾਲਾ ਬਾਈਪਾਸ ਨੇੜੇ ਸਥਿਤ ਸਿੰਗੜੀਵਾਲਾ ਰੇਲਵੇ ਫਾਟਕ ਕੋਲ ਇਕ ਚਾਹ ਅਤੇ ਰੋਟੀ ਦੇ ਖੋਖੇ ਤੋਂ 'ਆਪ' ਕੌਂਸਲਰ ਜਸਵੰਤ ਰਾਏ ਕਾਲਾ ਦੇ ਭਰਾ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਥਾਣਾ ਮਾਡਲ ਟਾਊਨ ਦੇ ਪੁਲਸ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੌਰਚਰੀ ਹਾਊਸ ਵਿਚ ਰੱਖਵਾ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਗੁਰਨਾਮ ਲਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਮੁਹੱਲਾ ਆਦਰਸ਼ ਨਗਰ ਪਿੱਪਲਾਂਵਾਲਾ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ 52 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਰਹੇਗੀ ਛੁੱਟੀ, CM ਭਗਵੰਤ ਮਾਨ ਨੇ ਕੀਤਾ ਐਲਾਨ

PunjabKesari
ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਨਾਮ ਲਾਲ ਗਾਮਾ ਦੇ ਭਰਾ ਜਸਵੰਤ ਰਾਏ ਕਾਲਾ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਸਿੰਗੜੀਵਾਲਾ ਰੇਲਵੇ ਫਾਟਕ ਨੇੜੇ ਹੀ ਚਾਹ ਅਤੇ ਰੋਟੀ ਦਾ ਖੋਖਾ ਚਲਾਉਂਦੇ ਸਨ ਅਤੇ ਆਪਣੇ ਸਾਮਾਨ ਦੀ ਰਾਖੀ ਲਈ ਖੋਖੇ 'ਤੇ ਹੀ ਰਾਤ ਨੂੰ ਰਹਿੰਦਾ ਸਨ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਭਰਾ ਦੀ ਮੌਤ ਹੋ ਚੁੱਕੀ ਹੈ ਅਤੇ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਭਰਾ ਦੀ ਮ੍ਰਿਤਕ ਦੇਹ ਮੰਜੇ ਤੋਂ ਹੇਠਾਂ ਪਈ ਹੋਈ ਸੀ ਅਤੇ ਐਕਟਿਵਾ ਅਤੇ ਪਰਸ ਵਿਚੋਂ ਪੈਸੇ ਵੀ ਗਾਇਬ ਸਨ। ਉਨ੍ਹਾਂ ਵੱਲੋਂ ਕਤਲ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਦੂਜੇ ਪਾਸੇ ਪੁਲਸ ਅਧਿਕਾਰੀ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਤਲ ਬਾਰੇ ਕੁਝ ਕਿਹਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਲੁਧਿਆਣਾ 'ਚ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ, ਸ਼ਹੀਦਾਂ ਨੂੰ ਯਾਦ ਕਰਦਿਆਂ ਆਖੀਆਂ ਇਹ ਗੱਲਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News