ਨਿਊਜ਼ੀਲੈਂਡ ਭੇਜਣ ਦੇ ਨਾਮ ''ਤੇ ਮਾਰੀ ਲੱਖਾਂ ਦੀ ਠੱਗੀ, ਪੁਲਸ ਨੇ 2 ਏਜੰਟਾਂ ਖ਼ਿਲਾਫ਼ ਕੀਤਾ ਮਾਮਲਾ ਦਰਜ
Sunday, Aug 24, 2025 - 02:47 AM (IST)

ਫਗਵਾੜਾ (ਜਲੋਟਾ) : ਫਗਵਾੜਾ 'ਚ ਇੱਕ ਨੌਜਵਾਨ ਨੂੰ ਨਿਊਜ਼ੀਲੈਂਡ ਭੇਜਣ ਦੇ ਨਾਮ 'ਤੇ 2 ਵਿਅਕਤੀਆਂ ਵੱਲੋਂ ਉਸਦੇ ਪਿਤਾ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ, ਨਰੇਸ਼ ਕੁਮਾਰ ਪੁੱਤਰ ਚਮਨ ਲਾਲ ਵਾਸੀ ਜੀ. ਟੀ. ਰੋਡ ਪਿੰਡ ਮੇਹਟਾਂ, ਫਗਵਾੜਾ ਨੇ ਥਾਣਾ ਸਦਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਸਤਨਾਮ ਨੂੰ ਨਿਊਜ਼ੀਲੈਂਡ ਭੇਜਣ ਦੇ ਨਾਮ 'ਤੇ ਏਜੰਟ ਵਰਿੰਦਰ ਕੁਮਾਰ ਅਤੇ ਏਜੰਟ ਰਮਨ ਕੁਮਾਰ ਪੁੱਤਰ ਰਤਨ ਲਾਲ ਚੰਦਰ ਵਾਸੀ ਮੁਹੱਲਾ ਗੋਬਿੰਦਪੁਰਾ ਖੇੜਾ ਰੋਡ ਫਗਵਾੜਾ ਨੇ ਕੁੱਲ 13 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋ ਗਿਆ ਮੁਕਾਬਲਾ, ਠਾਹ-ਠਾਹ ਚੱਲੀਆਂ ਗੋਲੀਆਂ
ਹੁਣ ਜਦੋਂ ਉਹ ਆਪਣੇ ਪੈਸੇ ਦੋਸ਼ੀਆਂ ਪਾਸੋਂ ਵਾਪਸ ਮੰਗ ਰਿਹਾ ਹੈ ਤਾਂ ਦੋਸ਼ੀ ਉਸ ਨੂੰ ਧਮਕੀਆਂ ਦੇ ਰਹੇ ਹਨ। ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਜਾਂਚ ਦਾ ਦੌਰ ਜਾਰੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8