ਆਪਰੇਸ਼ਨ ਅੰਮ੍ਰਿਤਪਾਲ ਤਹਿਤ ਗ੍ਰਿਫ਼ਤਾਰ ਕੀਤੇ ਗਏ ਦਵਿੰਦਰ ਸਿੰਘ ਖਾਲਸਾ ਨੂੰ ਪੁਲਸ ਨੇ ਕੀਤਾ ਰਿਹਾਅ

Sunday, Mar 26, 2023 - 04:20 PM (IST)

ਆਪਰੇਸ਼ਨ ਅੰਮ੍ਰਿਤਪਾਲ ਤਹਿਤ ਗ੍ਰਿਫ਼ਤਾਰ ਕੀਤੇ ਗਏ ਦਵਿੰਦਰ ਸਿੰਘ ਖਾਲਸਾ ਨੂੰ ਪੁਲਸ ਨੇ ਕੀਤਾ ਰਿਹਾਅ

ਹੁਸ਼ਿਆਰਪੁਰ (ਅਮਰੀਕ)- ਆਪਰੇਸ਼ਨ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਕਈ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ, ਜਿਸ ਤਹਿਤ ਹੁਸ਼ਿਆਰਪੁਰ ਸ਼ਹਿਰ ਮੁਕੇਰੀਆਂ ਤੋਂ ਵੀ ਸਿੱਖ ਆਗੂ ਦਵਿੰਦਰ ਸਿੰਘ ਖਾਲਸਾ ਨੂੰ ਹੁਸ਼ਿਆਰਪੁਰ ਪੁਲਸ ਵਲੋਂ ਬੀਤੀ 19 ਮਾਰਚ ਨੂੰ ਹਿਰਾਸਤ ਵਿਚ ਲੈ ਕੇ ਕੇਂਦਰੀ ਜੇਲ੍ਹ ਵਿਚ ਭੇਜਿਆ ਗਿਆ ਸੀ। ਹੁਣ ਪੁਲਸ ਵੱਲੋਂ ਦਵਿੰਦਰ ਸਿੰਘ ਖਾਲਸਾ ਨੂੰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਿੱਖ ਸੰਸਥਾ ਦੇ ਆਗੂ ਸੁਖਜੀਤ ਸਿੰਘ ਖੋਸੇ ਅਤੇ ਪਰਮਜੀਤ ਸਿੰਘ ਖਾਲਸਾ ਜੇਲ੍ਹ ਵਿਚੋਂ ਰਿਹਾਅ ਹੋਣ 'ਤੇ ਦਵਿੰਦਰ ਸਿੰਘ ਖਾਲਸਾ ਨੂੰ ਲੈਣ ਪਹੁੰਚੇ। 

ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ

PunjabKesari

ਗੱਲਬਾਤ ਦੌਰਾਨ ਭਾਈ ਦਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪੁਲਸ ਵੱਲੋਂ ਪੁੱਛਗਿੱਛ ਲਈ ਉਨ੍ਹਾਂ ਨੂੰ ਲਿਆਂਦਾ ਗਿਆ ਸੀ ਅਤੇ ਉਨ੍ਹਾਂ ਦੀ ਅੰਮ੍ਰਿਤਪਾਲ ਸਿੰਘ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਜਾਣ ਪਛਾਣ ਨਹੀਂ ਹੈ ਅਤੇ ਨਾ ਹੀ ਅੱਜ ਤੱਕ ਉਹ ਕਦੇ ਅੰਮ੍ਰਿਤਪਾਲ ਸਿੰਘ ਨੂੰ ਮਿਲੇ ਹਨ। ਪੁਲਸ ਦੇ ਰਵੱਈਏ ਨੂੰ ਲੈ ਕੇ ਬੋਲਦੇ ਹੋਏ ਦਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪੁਲਸ ਵੱਲੋਂ ਉਨ੍ਹਾਂ 'ਤੇ ਕੋਈ ਵੀ ਤਸ਼ੱਦਦ ਨਹੀਂ ਕੀਤਾ ਗਿਆ ਹੈ। ਜਿਵੇਂ ਮੈਨੂੰ ਘਰੋਂ ਲੈ ਕੇ ਗਏ ਸਨ, ਉਵੇ ਹੀ ਵਾਪਸ ਭੇਜਿਆ ਹੈ, ਕੋਈ ਵੀ ਤਸ਼ੱਦਦ ਨਹੀਂ ਕੀਤਾ ਗਿਆ। ਇਸ ਮੌਕੇ ਸੁਖਜੀਤ ਸਿੰਘ ਖੋਸੇ ਨੇ ਦੱਸਿਆ ਕਿ ਦਵਿੰਦਰ ਸਿੰਘ ਖਾਲਸਾ ਦੀ ਰਿਹਾਈ ਨੂੰ ਲੈ ਕੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਵੀ ਸਹਿਯੋਗ ਦਿੱਤਾ ਗਿਆ ਹੈ ਅਤੇ ਰਿਹਾਈ ਲਈ ਉਹ ਹੁਸ਼ਿਆਰਪੁਰ ਪ੍ਰਸ਼ਾਸਨ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਪੁਲਸ ਦੀ ਗ੍ਰਿਫ਼ਤ ਵਿਚੋਂ ਬਾਹਰ ਹੈ ਤਾਂ ਉਸ ਨੂੰ ਤੁਰੰਤ ਪੇਸ਼ ਹੋਣਾ ਚਾਹੀਦਾ ਹੈ ਅਤੇ ਜੇਕਰ ਉਹ ਪੁਲਸ ਦੀ ਹਿਰਾਸਤ ਵਿਚ ਹੈ ਤਾਂ ਪੁਲਸ ਨੂੰ ਵੀ ਸਥਿਤੀ ਸਾਫ਼ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਪੰਜਾਬ ਤੋਂ ਨੇਪਾਲ ਸਰਹੱਦ ਤਕ ਅਲਰਟ ਜਾਰੀ, ਜਾਣੋ ਹੁਣ ਤਕ ਕੀ ਕੁਝ ਹੋਇਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News