ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ

Monday, Aug 03, 2026 - 05:23 PM (IST)

ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ

ਗੁਰਦਾਸਪੁਰ  (ਗੁਰਪ੍ਰੀਤ)- ਬੀਤੀ ਰਾਤ ਦੇਰ ਨਾਲ ਬਟਾਲਾ ਦੇ ਅਰਬਨ ਸਟੇਟ ਪੁਲਸ ਚੌਂਕੀ 'ਤੇ ਹੋਏ ਧਮਾਕੇ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਧਮਾਕੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਵੱਲੋਂ ਪੁਲਸ ਚੌਕੀ 'ਤੇ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਵੀ ਲਈ ਗਈ ਸੀ। ਅੱਜ ਬਟਾਲਾ 'ਚ ਪੰਜਾਬ ਪੁਲਸ ਵੱਲੋਂ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਪਹੁੰਚੇ  ਡੀਆਈਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਖੁਲਾਸਾ ਕੀਤਾ ਕਿ ਇਹ ਗ੍ਰਨੇਡ ਹਮਲਾ ਹੀ ਸੀ। ਉਨ੍ਹਾਂ ਦੱਸਿਆ ਕਿ ਇਸ ਹਮਲੇ 'ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਉਨ੍ਹਾਂ ਦੱਸਿਆ ਕਿ ਉਸ ਵਾਰਦਾਤ ਤੋਂ ਬਾਅਦ ਬਟਾਲਾ ਪੁਲਸ ਤੇ ਕਾਊਂਟਰ ਇੰਟੈਲੀਜੈਂਸ ਪੁਲਸ ਵੱਲੋਂ ਮਾਮਲੇ ਦੀ ਪੜਤਾਲ ਕਰਦੇ ਹੋਏ ਬਟਾਲਾ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਜਦਕਿ ਵਾਰਦਾਤ 'ਚ ਤਿੰਨ ਵਿਅਕਤੀ ਸ਼ਾਮਲ ਸਨ ।

ਇਹ ਵੀ ਪੜ੍ਹੋ- ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ

ਗ੍ਰਿਫ਼ਤਾਰ ਕੀਤੇ ਦਾ ਮੁਲਜ਼ਮ ਦੀ ਉਮਰ 18 ਸਾਲ ਤੋਂ ਵੀ ਘੱਟ ਹੈ ਅਤੇ ਤੀਸਰੇ ਸਾਥੀ ਨੂੰ ਵੀ ਪੁਲਸ ਨੇ ਟਰੇਸ ਕਰ ਲਿਆ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉੱਥੇ ਹੀ ਡੀਆਈਜੀ ਦਾ ਕਹਿਣਾ ਸੀ ਕਿ ਵਿਦੇਸ਼ 'ਚ ਕੁਝ ਅਜਿਹੇ ਮਾੜੇ ਅਨਸਰ ਬੈਠੇ ਹਨ, ਜੋ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਸੇ ਦੇ ਤਹਿਤ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਛੋਟੇ ਬੱਚੇ ਅਤੇ ਨੌਜਵਾਨਾਂ ਨੂੰ ਕੁਝ ਪੈਸੇ ਦੇ ਲਾਲਚ ਦੇ ਕੇ ਕਰਵਾ ਰਹੇ ਹਨ। 

ਇਹ ਵੀ ਪੜ੍ਹੋ-ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News